ਚੰਡੀਗੜ੍ਹ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਦੇ ਨਾਲ ਲਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਮੁਲਤਵੀ ਹੋ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ 29 ਜਨਵਰੀ ਤੋਂ ਬਾਅਦ ਚੋਣਾਅ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰਦ ਕਰ ਦਿੱਤੀ ਹੈ।
ਮੇਅਰ ਦੀ ਚੋਣ ਦੀ ਮਿਤੀ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਤਰੀਕ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਤਰੀਕ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦੱਸ ਦੇਈਏ ਕਿ ਅਦਾਲਤ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਚੋਣ ਤਰੀਕ ਸਬੰਧੀ ਸੀ। ਮੇਅਰ ਕੁਲਦੀਪ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ ਤੱਕ ਹੈ। ਪਰ ਪਹਿਲਾਂ ਚੋਣਾਂ ਕਰਵਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਚੋਣਾਂ 29 ਤਰੀਕ ਤੱਕ ਮੁਲਤਵੀ ਕਰ ਦਿੱਤੀਆਂ ਹਨ। ਹੁਣ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਜਾਣਗੇ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਹਾਲਾਂਕਿ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਅਜੇ ਤੱਕ ਨਹੀਂ ਆਈ ਹੈ। ਹੁਣ ਵਕੀਲ ਨੇ ਦੱਸਿਆ ਹੈ ਕਿ ਚੋਣਾਂ 24 ਦੀ ਬਜਾਏ 29 ਤਰੀਕ ਤੋਂ ਬਾਅਦ ਕਰਵਾਈਆਂ ਜਾਣਗੀਆਂ।
ਚੰਡੀਗੜ੍ਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ਪਰ ਦੋਵਾਂ ਧਿਰਾਂ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ। ਆਪ ਨੂੰ ਮੇਅਰ ਦਾ ਅਹੁਦਾ ਮਿਲੇਗਾ ਅਤੇ ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਮਿਲੇਗਾ। ‘ਆਪ’ ਦੀਆਂ ਛੇ ਮਹਿਲਾ ਕੌਂਸਲਰਾਂ ਨੇ ਮੇਅਰ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਟਿਕਟ ਦੀ ਦੌੜ ਵਿੱਚ ਪ੍ਰੇਮ ਲਤਾ ਅਤੇ ਜਸਵਿੰਦਰ ਕੌਰ ਮੋਹਰੀ ਹਨ।
ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਨਾਲ ਦ.ਰਿੰ/ਦ.ਗੀ ਦਾ ਮਾਮਲਾ, ਦੋਸ਼ੀ ਸੰਜੇ ਰਾਏ ਨੂੰ ਹੋਈ ਉਮਰ ਕੈਦ ਦੀ ਸ/ਜ਼ਾ
ਹਾਲਾਂਕਿ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਦੇ ਸੰਗਠਨ ਸਕੱਤਰ ਸੰਦੀਪ ਪਾਠਕ ਹੀ ਲੈਣਗੇ। ਦੂਜੇ ਪਾਸੇ ਕਾਂਗਰਸ ਨੇ ਹਿਮਾਚਲ ਦੇ ਵਿਧਾਇਕ ਕੁਲਦੀਪ ਰਾਠੌਰ ਨੂੰ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ।
ਉਹ ਸੋਮਵਾਰ ਨੂੰ ਸਵੇਰੇ 11 ਵਜੇ ਕੌਂਸਲਰਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕਰਨਗੇ। ਹਾਲਾਂਕਿ ਇੱਥੇ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਲਈ ਤਰੁਣਾ ਮਹਿਤਾ ਦੇ ਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜੇ ਮੌਜੂਦਾ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਚੰਡੀਗੜ੍ਹ ਨਗਰ ਨਿਗਮ ‘ਚ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ। ਭਾਜਪਾ ਦੇ ਕੁੱਲ 15 ਕੌਂਸਲਰ ਹਨ। ਜਦਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਇਸ ਸਮੇਂ ਚੰਡੀਗੜ੍ਹ ‘ਚ ਹਨ। ਇਸ ਸਥਿਤੀ ਵਿੱਚ ਕਾਂਗਰਸ ਦੇ ਅੱਠ ਅਤੇ ‘ਆਪ’ ਦੇ 13 ਕੌਂਸਲਰ ਹਨ। ਇੱਥੇ ਜਿੱਤ ਦਾ ਜਾਦੂਈ ਅੰਕੜਾ 18 ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .