![](https://dailypost.in/wp-content/uploads/2025/02/o-70.jpg)
ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ‘ਆਪ’ ਦੇ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਹਾਰ ਗਏ ਹਨ। ਅਰਵਿੰਦ ਕੇਜਰੀਵਾਲ ਵੀ ਹਾਰ ਗਏ ਹਨ। ਨਾਲ ਹੀ ਆਪ ਲਈ ਰਾਹਤ ਭਰੀ ਖਬਰ ਇਹ ਹੈ ਕਿ ਸੀਐਮ ਆਤਿਸ਼ੀ ਕਾਲਕਾਜੀ ਸੀਟ ਨੂੰ ਬਚਾਉਂਦੇ ਹੋਏ ਜਿੱਤ ਗਏ ਹਨ। ਉਨ੍ਹਾਂ ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਨੇੜਲੇ ਮੁਕਾਬਲੇ ਵਿਚ ਮਾਤ ਦੇ ਦਿੱਤੀ। ਕੁਝ ਸੀਟਾਂ ਲਈ ਕਰੀਬੀ ਮੁਕਾਬਲਾ ਚੱਲ ਰਿਹਾ ਹੈ। ਕਦੇ ਭਾਜਪਾ ਤੇ ਕਦੇ ‘ਆਪ’ ਮੋਹਰੀ ਹੈ।
ਰਾਜੌਰੀ ਗਾਰਡਨ ਸੀਟ ਤੋਂ ਜਿੱਤੇ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “- “ਵਾਹਿਗੁਰੂ ਦੇ ਆਸ਼ੀਰਵਾਦ ਤੇ ਲੋਕਾਂ ਦੇ ਸਮਰਥਨ ਨਾਲ ਮੈਂ 18,190 ਵੋਟਾਂ ਨਾਲ ਜਿੱਤਿਆ ਹਾਂ
ਇਹ ਜਿੱਤ PM ਮੋਦੀ ਤੇ ਅਮਿਤ ਸ਼ਾਹ ਨੂੰ ਸਮਰਪਿਤ ਹੈ ਜਿਨ੍ਹਾਂ ਦੀ ਅਗਵਾਈ ਨੇ ਦਿੱਲੀ ਤੇ ਦੇਸ਼ ਨੂੰ ਮਜ਼ਬੂਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਭਾਜਪਾ ਵਰਕਰਾਂ ਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ।”
ਉਤੇ ਹੀ ‘ਆਪ’ ਆਗੂ ਅਤੇ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਮਨੀਸ਼ ਸਿਸੋਦੀਆ ਨੇ ਕਿਹਾ, “ਜੰਗਪੁਰਾ ਦੇ ਲੋਕਾਂ ਨੇ ਬਹੁਤ ਪਿਆਰ ਦਿੱਤਾ ਪਰ ਅਸੀਂ ਕਰੀਬ 600 ਵੋਟਾਂ ਨਾਲ ਪਛੜ ਗਏ। ਅਸੀਂ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਾਂ। ਉਮੀਦ ਕਰਦੇ ਹਾਂ ਕਿ ਉਹ ਜੰਗਪੁਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।”
ਇਹ ਵੀ ਪੜ੍ਹੋ : Delhi Election Results 2025 : ਆਪ ਨੂੰ ਵੱਡਾ ਝ.ਟ/ਕਾ, ਨਵੀਂ ਦਿੱਲੀ ਸੀਟ ਤੋਂ ਹਾਰ ਗਏ ਕੇਜਰੀਵਾਲ
ਕੋਂਡਲੀ ਵਿਧਾਨ ਸਭਾ ਤੋਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ, “ਇਹ ਜਿੱਤ ਅਰਵਿੰਦ ਕੇਜਰੀਵਾਲ ਨੂੰ ਸਮਰਪਿਤ ਹੈ। ਉਨ੍ਹਾਂ ਨੇ ਮੈਨੂੰ ਦੂਜੀ ਵਾਰ ਟਿਕਟ ਦਿੱਤੀ ਸੀ ਅਤੇ ਮੈਂ ਜਿੱਤ ਗਿਆ ਹਾਂ। ‘ਆਪ’ ਦਿੱਲੀ ਵਿੱਚ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਚੌਥੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ।”
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .