ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ ਦਰਜ ਨਹੀਂ ਕੀਤਾ ਗਿਆ ਤੇ ਅੱਜ ਫਿਰ ਤੋਂ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿਚ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਉਸ ਦੇ ਬਾਅਦ ਪੰਜਾਬ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲੇਰਕੋਟਲਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਹੈ ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਮਾਨਸਾ ਤੇ ਬਰਨਾਲਾ ਵਿਚ ਕੋਲਡ ਵੇਵ ਦਾ ਆਰੇਂਜ ਅਲਰਟ ਹੈ। ਦੂਜੇ ਪਾਸੇ ਰੂਪਨਗਰ, ਬਠਿੰਡਾ,ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿਚ ਕੋਲਡ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
18 ਜਨਵਰੀ ਤੋਂ ਨਵੀਂ ਪੱਛਮੀ ਗਰਬੜੀ ਸਰਗਮਰ ਹੋ ਰਹੀ ਹੈ ਜਿਸ ਦਾ ਅਸਰ 19 ਜਨਵਰੀ ਤੋਂ ਪਹਾੜੀ ਖੇਤਰਾਂ ਵਿਚ ਦੇਖਣ ਨੂੰ ਮਿਲੇਗਾ ਪਰ 21 ਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਕਪੂਰਥਲਾ : ਪਰਾਲੀ ਵਾਲੀ ਟਰਾਲੀ ‘ਚ ਫਸੀ ਕਾਰ, ਰਿੰਗ ਸੈਰੇਮਨੀ ਤੋਂ ਵਾਪਸ ਪਰਤ ਰਹੇ ਮੁੰਡੇ ਦੀ ਮੌ.ਤ
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਮੋਹਾਲੀ ਵਿਚ ਸੰਘਣੀ ਧੁੰਦ ਦਾ ਅਲਰਟ ਹੈ। ਅੰਮ੍ਰਿਤਸਰ ਵਿਚ ਤਾਪਮਾਨ 8 ਤੋਂ 13 ਡਿਗਰੀ, ਜਲੰਧਰ ‘ਚ 9 ਤੋਂ 18 ਡਿਗਰੀ, ਲੁਧਿਆਣਾ ‘ਚ 10 ਤੋਂ 20 ਡਿਗਰੀ, ਪਟਿਆਲਾ ‘ਚ 10 ਤੋਂ 19 ਡਿਗਰੀ ਤੇ ਮੋਹਾਲੀ ਵਿਚ ਤਾਪਮਾਨ 10 ਤੋਂ 21 ਡਿਗਰੀ ਦੇ ਵਿਚ ਰਹਿ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: