ਅਦਾਕਾਰ ਸੋਨੂੰ ਸੂਦ ਖਿਲਾਫ਼ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ। ਇਸ ਨੂੰ ਲੈ ਕੇ ਅਦਾਕਾਰ ਦਾ ਬਿਆਨ ਸਾਹਮਣੇ ਆਇਆ ਹੈ। ਬਾਲੀਵੁੱਡ ਅਦਾਕਾਰ ਨੇ ਇਸ ਸਬੰਧੀ ਸਫਾਈ ਦਿੰਦਿਆਂ ਕਿਹਾ ਕਿ ਇਸ ਮਾਮਲੇ ਨਾਲ ਉਸ ਦਾ ਕੋਈ ਸਿੱਧੇ ਤੌਰ ‘ਤੇ ਲਿੰਕ ਨਹੀਂ ਹੈ। ਉਸ ਨੇ ਸਪੱਸ਼ਟ ਕੀਤਾ ਕਿ ਉਸ ਨੂੰ ਤੀਜੀ ਧਿਰ ਵਜੋਂ ਸੰਮਨ ਭੇਜਿਆ ਗਿਆ ਸੀ ਤੇ 10 ਫਰਵਰੀ ਨੂੰ ਵਕੀਲ ਇਸ ਬਾਰੇ ਅਦਾਲਤ ਵਿਚ ਆਪਣਾ ਪੱਖ ਰੱਖਣਗੇ।
ਸੋਨੂੰ ਨੇ ਕਿਹਾ ਕਿ ਅਸੀਂ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਖ਼ਬਰਾਂ ਬਹੁਤ ਹੀ ਸਨਸਨੀਖੇਜ਼ ਕਰਕੇ ਫੈਲਾਈਆਂ ਜਾ ਰਹੀਆਂ ਹਨ। ਸਾਨੂੰ ਮਾਣਯੋਗ ਅਦਾਲਤ ਵੱਲੋਂ ਤੀਜੀ ਧਿਰ ਨਾਲ ਸਬੰਧਤ ਮਾਮਲੇ ਵਿੱਚ ਇੱਕ ਗਵਾਹ ਵਜੋਂ ਤਲਬ ਕੀਤਾ ਗਿਆ ਸੀ ਜਿਸ ਨਾਲ ਸਾਡਾ ਕੋਈ ਸਿੱਧਾ ਸਬੰਧ ਨਹੀਂ ਹੈ।
ਬਾਲੀਵੁੱਡ ਅਦਾਕਾਰ ਨੇ ਕਿਹਾ ਕਿ ਸਾਡੇ ਵਕੀਲਾਂ ਨੇ ਜਵਾਬ ਦਿੱਤਾ ਹੈ ਅਤੇ 10 ਫਰਵਰੀ 2025 ਨੂੰ ਅਸੀਂ ਇੱਕ ਬਿਆਨ ਦਿਆਂਗੇ ਜੋ ਇਸ ਮਾਮਲੇ ਵਿੱਚ ਸਾਡੀ ਗੈਰ-ਸ਼ਾਮਲੀਅਤ ਨੂੰ ਸਪੱਸ਼ਟ ਕਰੇਗਾ। ਉਸ ਨੇ ਕਿਹਾ ਕਿ ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਅਤੇ ਨਾ ਹੀ ਅਸੀਂ ਕਿਸੇ ਵੀ ਤਰ੍ਹਾਂ ਨਾਲ ਜੁੜੇ ਹੋਏ ਹਾਂ। ਇਹ ਅਫ਼ਸੋਸ ਦੀ ਗੱਲ ਹੈ ਕਿ ਸਲੈਬ੍ਰਿਟੀ ਸਾਫ ਟਾਰਗੈੱਟ ਬਣ ਜਾਂਦੇ ਹਨ ਅਸੀਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਾਂਗੇ।
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ, ਇਸ ਤੋਂ ਬਾਅਦ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ, ਜੋ ਗ਼ੈਰ-ਜ਼ਮਾਨਤੀ ਹੈ।
ਇਹ ਵੀ ਪੜ੍ਹੋ : ਮਹਾਕੁੰਭ ‘ਚ ਮੁੜ ਲੱਗੀ ਅੱ/ਗ, ਮਚੀ ਹਫੜਾ-ਦਫੜੀ, ਮੌਕੇ ‘ਤੇ ਪਹੁੰਚੀਆਂ ਫਾ/ਇਰ ਬ੍ਰਿਗੇਡ ਦੀਆਂ ਕਈ ਗੱਡੀਆਂ
ਸੋਨੂੰ ਸੂਦ ਨੂੰ ਕੰਪਨੀ ਦਾ ਬ੍ਰਾਂਡ ਅੰਬੈਸਡਰ ਦੱਸਿਆ ਜਾ ਰਿਹਾ ਸੀ, ਜਿਸ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਸੋਨੂੰ ਸੂਦ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਫਤਿਹ’ ‘ਚ ਨਜ਼ਰ ਆਇਆ ਸੀ। ਇਸ ਮਾਮਲੇ ਦੀ ਸੁਣਵਾਈ ਹੁਣ 10 ਫਰਵਰੀ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .