ਅਬੋਹਰ ਦੇ ਲਾਇਨ ਕਰਾਸਿੰਗ ਇਲਾਕੇ ਦੇ ਜੇ.ਪੀ ਪਾਰਕ ਵਿੱਚ ਬੀਤੇ ਕੱਲ੍ਹ ਸਵੇਰੇ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਮਿਲੇ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂਕਿ ਦੂਜੇ ਗੰਭੀਰ ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ’ਤੇ DSP ਅਬੋਹਰ, ਦੋਵੇਂ ਥਾਣਿਆਂ ਦੇ ਇੰਚਾਰਜ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।
ਜਾਣਕਾਰੀ ਅਨੁਸਾਰ ਸਵੇਰੇ ਜੇ.ਪੀ.ਪਾਰਕ ‘ਚ ਸੈਰ ਕਰ ਰਹੇ ਲੋਕਾਂ ਨੇ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਹਾਲਤ ‘ਚ ਲਾਸ਼ ਦੇਖ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਸੂਚਨਾ ਦਿੱਤੀ, ਜਿਸ ‘ਤੇ ਬਿੱਟੂ ਨਰੂਲਾ ਅਤੇ ਹੋਰ ਟੀਮ ਉਥੇ ਪਹੁੰਚੀ ਅਤੇ ਦੇਖਿਆ ਕਿ ਇਕ ਹੋਰ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ‘ਚ ਉਥੇ ਪਿਆ ਸੀ ਪਰ ਉਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਮ੍ਰਿਤਕ ਦੀ ਪਛਾਣ ਰਵੀ ਖੰਨਾ ਪੁੱਤਰ ਤੁਨੀਆ ਰਾਮ ਉਮਰ ਕਰੀਬ 21 ਸਾਲ ਵਾਸੀ ਆਰੀਆ ਨਗਰ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਵਿਕਰਮ ਪੁੱਤਰ ਸੰਦੀਪ ਉਮਰ ਕਰੀਬ 18 ਸਾਲ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਨੰਬਰ 1 ਅਤੇ ਥਾਣਾ ਨੰਬਰ 2 ਦੇ ਇੰਚਾਰਜ ਅਤੇ ਅਬੋਹਰ ਦੇ DSP ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਹੈ। ਪੁਲਿਸ ਮ੍ਰਿਤਕ ਦੀ ਪਤਨੀ ਨਿਸ਼ਾ ਦੇ ਬਿਆਨਾਂ ‘ਤੇ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ : ਬਠਿੰਡਾ : ਨੌਜਵਾਨ ਨੇ ਮਾਮੇ ਨਾਲ ਮਿਲ ਕੇ ਮਾਂ ਦੇ ਆਸ਼ਿਕ ਦਾ ਕੀਤਾ ਕ.ਤ.ਲ, ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ
DSP ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਦੋਵੇਂ ਥਾਣਿਆਂ ਦੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਨੌਜਵਾਨ ਦੀ ਗਰਦਨ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਸਪਾਸ ਦੇ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .