![](https://dailypost.in/wp-content/uploads/2025/02/dgp.png)
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ NRI ਪ੍ਰਵੀਨ ਸਿਨ੍ਹਾ ਕਰਨਗੇ ਜਦੋਂ ਕਿ ਏਡੀਜੀਪੀ ਇੰਟਰਨਲ ਸਕਿਓਰਿਟੀ ਸ਼ਿਵ ਵਰਮਾ, ਆਈਜੀਪੀ/ਪ੍ਰੋਵੀਜਨਿੰਗ ਭੁਪਿੰਦਰ ਸਿੰਘ ਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਟੀਮ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਜਾਂਚ ਕਰੇਗੀ ਤੇ ਗੈਰ-ਕਾਨੂੰਨੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਡੀਜੀਪੀ ਨੇ ਇਸ ਕਮੇਟੀ ਨੂੰ ਅਧਿਕਾਰ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਕਿਸੇ ਵੀ ਹੋਰ ਅਧਿਕਾਰੀ ਨੂੰ ਸ਼ਾਮਲ ਕਰ ਸਕਦੀ ਹੈ। ਇਹ ਕਮੇਟੀ ਐੱਸਐੱਸਪੀ ਤੇ ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾ ਕੇ ਰੱਖੇਗੀ। ਸਾਰੇ ਅਧਿਕਾਰੀਆਂ ਨੂੰ ਕਮੇਟੀ ਨੂੰ ਜ਼ਰੂਰੀ ਸਹਾਇਤਾ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ ਜਲੰਧਰ ED ਦਾ ਵੱਡਾ ਐਕਸ਼ਨ, 178.12 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਦੱਸ ਦੇਈਏ ਕਿ ਯੂਐੱਸ ਤੋਂ ਪੰਜਾਬ ਦੇ 31 ਲੋਕਾਂ ਨੂੰ ਅਜੇ ਤੱਕ ਡਿਪੋਰਟ ਕੀਤਾ ਗਿਆ ਹੈ ਇਸ ਵਿਚ ਜ਼ਿਆਦਾਤਰ ਕੇਸਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਡੌਂਕੀ ਰੂਟ ਤੋਂ ਉਨ੍ਹਾਂ ਨੂੰ ਯੂਐੱਸ ਭੇਜਿਆ ਗਿਆ ਸੀ। ਇਸ ਲਈ ਪ੍ਰਤੀ ਵਿਅਕਤੀ ਤੋਂ 40 ਤੋਂ 50 ਲੱਖ ਰੁਪਏ ਏਜੰਟਾਂ ਨੇ ਵਸੂਲੇ ਸਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .