ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਤਿਹਗੜ੍ਹ ਚੂੜੀਆਂ ਬਾਈਪਾਸ ਚੌਂਕੀ ‘ਤੇ ਗਰਨੇਡ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਪੁੱਲ ਦੇ ਉੱਪਰੋਂ ਕਿਸੇ ਨੇ ਥਾਣੇ ‘ਚ ਹੈਂਡ ਗਰਨੇਡ ਸੁੱਟਿਆ। ਪੁਲਿਸ ਬੰਬ ਸੁੱਟਣ ਵਾਲਿਆਂ ਦੇ ਪਿੱਛੇ ਭੱਜੀ ਪਰ ਕੋਈ ਵੀ ਉਨ੍ਹਾਂ ਦੇ ਹੱਥ ਨਹੀਂ ਲੱਗਿਆ। ਹਾਲਾਂਕਿ ਕਿਸੇ ਦੇ ਵੀ ਜ਼ਖਮੀ ਜਾਂ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਹ ਵੀ ਦੱਸਿਆ ਗਿਆ ਹੈ ਕਿ ਪੁਲਿਸ ਨੇ ਥਾਣੇ ਨੂੰ ਬੰਦ ਕਰਕੇ ਤਾਲਾ ਲਾ ਦਿੱਤਾ ਹੈ।
ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਹਾਲਾਂਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਸੇ ਵੀ ਤਰ੍ਹਾਂ ਦਾ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਅਜਿਹੀਆਂ ਕਿਸੇ ਤਰ੍ਹਾਂ ਦੀਆਂ ਅਫਵਾਹਾਂ ਨਾ ਮੰਨਣ। ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਫਵਾਹ ਫੈਲਾਉਣ ਵਾਲਿਆਂ ਖਿਲਾਫ਼ ਐਕਸ਼ਨ ਲਿਆ ਜਾਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਥਾਣਿਆਂ ਉੱਤੇ ਕਈ ਗ੍ਰਨੇਡ ਹਮਲੇ ਹੋ ਚੁੱਕੇ ਹਨ। ਲੋਕਾਂ ਨੇ ਕਿਹਾ ਕਿ ਇਥੇ ਧਮਾਕੇ ਵਰਗੀ ਆਵਾਜ਼ ਆਈ ਹੈ। ਪਹਿਲਾਂ ਵੀ ਪੰਜਾਬ ਵਿਚ 11 ਵਾਰ ਪੁਲਿਸ ਚੌਂਕੀਆਂ ‘ਤੇ ਧਮਾਕੇ ਹੋ ਚੁੱਕੇ ਹਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .