ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫ਼ਿਰੌਤੀਆਂ ਮੰਗਣ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਕਾਰਵਾਈ ਤਹਿਤ ਜੰਡਿਆਲਾ ਗੁਰੂ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਜੱਟ ਦੇ ਗੈਂਗ ਦੁਆਰਾ ਜੰਡਿਆਲਾ ਵਾਸੀ ਵਪਾਰੀਆਂ ਕਾਰੋਬਾਰੀਆਂ ਪਾਸੋਂ ਫ਼ਿਰੌਤੀਆਂ ਮੰਗਣ ਡਰਾਉਣ ਧਮਕਾਉਣ ਦੇ ਦੋਸ਼ ਵਿੱਚ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ ਕੀਤੇ ਗਏ ਹਨ।
ਇਸ ਸਬੰਧੀ SHO ਜੰਡਿਆਲਾ ਇੰਸਪੈਕਟਰ ਮੁਖਤਿਆਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੁਝ ਦਿਨ ਪਹਿਲਾਂ ਜੰਡਿਆਲਾ ਗੁਰੂ ਵਾਸੀ ਇਕ ਕਾਰੋਬਾਰੀ ਕੋਲੋਂ ਹੈਪੀ ਜੱਟ ਵੱਲੋਂ ਕਿਸੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫ਼ਿਰੌਤੀ ਮੰਗੀ ਗਈ ਸੀ। ਇਸ ਸਬੰਧੀ ਕਾਰੋਬਾਰੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਆਪਣੇ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਕੇ ਗੈਂਗ ਦੇ ਚਾਰ ਬੰਦਿਆਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਹਨਾਂ ਵਿੱਚ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੰਗਲ ਸਿੰਘ ਵਾਸੀ ਜੋਤੀਸਰ ਕਲੋਨੀ ਜੰਡਿਆਲਾ ਗੁਰੂ, ਨਵਜੋਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜੱਟੇਆਣਾ ਚੌਂਕ ਚੌਂਕ ਜੰਡਿਆਲਾ ਗੁਰੂ, ਨਵਜੋਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ, ਰਾਜਬੀਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਖਲਚੀਆਂ ਦੇ ਨਾਮ ਸ਼ਾਮਲ ਹਨ। SHO ਨੇ ਦੱਸਿਆ ਕਿ ਕਿ ਇਹਨਾਂ ਚਾਰਾਂ ਦੇ ਮੋਬਾਈਲ ਕਬਜ਼ੇ ਵਿੱਚ ਲੈ ਲਏ ਗਏ ਹਨ ਅਤੇ ਇਹਨਾਂ ਦਾ ਰਿਮਾਂਡ ਲੈ ਕੇ ਇਹਨਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਕੋਲੋਂ ਬਹੁਤ ਸਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .