ਪੰਜਾਬ ਪੁਲਿਸ ਦੇ ਅਫਸਰਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਖੰਨਾ ਪੇਪਰ ਮਿੱਲ ਵਿਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਆਏ ਦੋ ਪੁਲਿਸ ਅਧਿਕਾਰੀ ਅੱਗ ਦੀ ਚਪੇਟ ਵਿਚ ਆ ਗਏ ਜਿਸ ਨਾਲ ਦੋਵੇਂ ਹੀ ਅਧਿਕਾਰੀ ਬੁਰੀ ਤਰ੍ਹਾਂ ਝੁਲਸ ਗਏ। ਉਥੇ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਅੱਗ ਬੁਝਾਈ ਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਖੰਨਾ ਪੁਲਿਸ ਦੇ ਐੱਸਪੀ ਤਰੁਣ ਰਤਨ ਤੇ ਡੀਐੱਸਪੀ ਸੁਖ ਅੰਮ੍ਰਿਤ ਪਾਲ ਸਿੰਘ ਆਪਣੀ ਟੀਮ ਨਾਲ ਖੰਨਾ ਪੇਪਰ ਮਿੱਲ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਨਸ਼ਟ ਕਰਨ ਲਈ ਪਹੁੰਚੇ ਸਨ। ਇਥੇ ਪਹੁੰਚਣ ਦੇ ਬਾਅਦ ਦੋਵੇਂ ਅਧਿਕਾਰੀ ਨਸ਼ੇ ਦੀ ਖੇਪ ਨੂੰ ਬਾਇਲਰ ਵਿਚ ਪਾ ਕੇ ਸਾੜਨ ਲੱਗੇ ਸਨ। ਉਦੋਂ ਅਚਾਨਕ ਅੱਗ ਦੀਆਂ ਲਪਟਾਂ ਇਨ੍ਹਾਂ ਅਧਿਕਾਰੀਆਂ ‘ਤੇ ਆ ਡਿੱਗੀਆਂ ਜਿਸ ਨਾਲ ਉਨ੍ਹਾਂ ਦੇ ਕੱਪੜਿਆਂ ਵਿਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਪੂਰੇ ਸਰੀਰ ਵਿਚ ਫੈਲ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਦਾ ਦਿ.ਹਾਂ/ਤ, ਸੁਖਬੀਰ ਤੇ ਹਰਸਿਮਰਤ ਬਾਦਲ ਨੇ ਪ੍ਰਗਟਾਇਆ ਦੁੱਖ
ਮੌਕੇ ‘ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਅੱਗ ਬੁਝਾਉਣੀ ਸ਼ੁਰੂ ਕੀਤੀ। ਪਰ ਜਦੋਂ ਤੱਕ ਅੱਗ ਬੁਝਾਈ ਗਈ, ਅਧਿਕਾਰੀ ਬੁਰੀ ਤਰ੍ਹਾਂ ਤੋਂ ਝੁਲਸ ਗਏ। ਦੋਵੇਂ ਪੁਲਿਸ ਅਧਿਕਾਰੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .