![](https://dailypost.in/wp-content/uploads/2025/02/asr1.png)
ਅੰਮ੍ਰਿਤਸਰ ਦੇ ਰਾਜਾਸਾਂਸੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ ਮਹਿਜ਼ 20 ਸਾਲ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਉਹ 6 ਮਹੀਨੇ ਪਹਿਲਾਂ ਹੀ ਸਪੇਨ ਗਿਆ ਸੀ ਤੇ ਘਰਦਿਆਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਸਪੇਨ ਜਾ ਕੇ ਉਹ ਕੰਮਕਾਰ ਵੀ ਕਰਨ ਲੱਗ ਪਿਆ ਸੀ ਪਰ ਅਚਾਨਕ ਹੀ ਉਸ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 9 ਜਨਵਰੀ ਨੂੰ ਸਪੇਨ ਤੋਂ ਫੋਨ ਆਇਆ ਕਿ ਤਰਸੇਮ ਸਿੰਘ ਘਰੋਂ ਲਾਪਤਾ ਹੈ। ਇਸ ਤੋਂ ਬਾਅਦ ਉਥੋਂ ਦੀ ਸਰਕਾਰ ਨੂੰ ਤਰਸੇਮ ਦੀ ਭਾਲ ਕਰਨ ਦੀ ਬੇਨਤੀ ਕੀਤੀ ਗਈ ਤੇ 16 ਜਨਵਰੀ ਨੂੰ ਇਸ ਦੀ ਮ੍ਰਿਤਕ ਦੇਹ ਮਿਲੀ ਹੈ। ਤਰਸੇਮ ਦੀ ਮ੍ਰਿਤਕ ਦੇਹ ਨਹਿਰ ਵਿਚੋਂ ਬਰਾਮਦ ਹੋਈ ਹੈ। ਬੀਤੇ ਦਿਨੀਂ ਹੀ ਤਰਸੇਮ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਭਾਰਤ ਮੰਗਵਾਈ ਗਈ ਤੇ ਅੱਜ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .