ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ, ਸਾਨੂੰ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਦੀਆਂ ਰਿਪੋਰਟਾਂ ਆਉਂਦੀਆਂ ਰਹਿੰਦੀਆਂ ਹਨ, ਜਿਸ ਬਾਰੇ ਅਸੀਂ ਸਮੇਂ-ਸਮੇਂ ‘ਤੇ ਸੁਰੱਖਿਆ ਏਜੰਸੀ ਨੂੰ ਸੂਚਿਤ ਕਰਦੇ ਹਾਂ। ਇਸ ਦੇ ਨਾਲ ਹੀ ਹੁਣ ਅਸੀਂ ਆਪਣੀ ਜਾਣਕਾਰੀ ਦਿੱਲੀ ਪੁਲਿਸ ਨਾਲ ਸ਼ੇਅਰ ਕਰਾਂਗੇ।
ਦਿੱਲੀ ਪੁਲਿਸ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਸਾਬਕਾ ਸੀ.ਐਮ.ਹਨ। ਅਜਿਹੇ ‘ਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ‘ਤੇ ਹੀ ਰਹੇਗੀ। ਦੱਸ ਦੇਈਏ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਨਿੱਜੀ ਸੁਰੱਖਿਆ ਅਧਿਕਾਰੀ, ਦੋ ਐਸਕਾਰਟ, ਵਾਚਰ, ਹਥਿਆਰਬੰਦ ਗਾਰਡ ਅਤੇ ਸਰਚ ਸਟਾਫ਼ ਸਮੇਤ 60 ਦੇ ਕਰੀਬ ਸੁਰੱਖਿਆ ਮੁਲਾਜ਼ਮ ਮਿਲਦੇ ਹਨ।
ਇਹ ਵੀ ਪੜ੍ਹੋ : HRTC ਦੀ ਨਵੇਕਲੀ ਪਹਿਲ, ਬੱਸਾਂ ‘ਚ ਸ਼ੁਰੂ ਕੀਤੀ ਕੈਸ਼ਲੈੱਸ ਯਾਤਰਾ, ਲੋਕ ਖੂਬ ਕਰ ਰਹੇ ਪਸੰਦ
ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਪੁਲਿਸ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਿੱਚ ਰਿਹਾਇਸ਼ ਦੌਰਾਨ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨ ਤਾਇਨਾਤ ਕਰਨ ਦੀ ਤਜਵੀਜ਼ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਪੰਜਾਬ ਪੁਲਿਸ ਨੂੰ ਪੱਤਰ ਲਿਖਿਆ ਗਿਆ ਸੀ। ਇਹ ਵੀ ਪੁੱਛਿਆ ਕਿ ਪੰਜਾਬ ਦੇ ਦਿੱਲੀ ਵਿੱਚ ਕਿਹੜੇ ਵੀ.ਆਈ.ਪੀ. ਹਨ, ਜਿਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਤਾਂ ਜੋ ਉਨ੍ਹਾਂ ਨੂੰ ਉਚਿਤ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਸਮੇਂ ਚੋਣਾਂ ਚੱਲ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .