ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 11 ਅਤੇ 12 ਫਰਵਰੀ ਨੂੰ ਬੰਦ ਰਹਿਣਗੇ।
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੀਆਂ ਸਬੰਧਤ ਜਮਾਤਾਂ ‘ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।
ਇਹ ਵੀ ਪੜ੍ਹੋ : USA ਡਿਪੋਰਟ ਮਾਮਲਾ : ਟ੍ਰੈਵਲ ਏਜੰਟ ‘ਤੇ ਹੋਈ ਪਹਿਲੀ FIR, 60 ਲੱਖ ਰੁਪਏ ਲੈ ਕੇ ਲਗਵਾਈ ਸੀ ਡੌਂਕੀ
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .