ਕਪੂਰਥਲਾ : ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਮਗਰੋਂ ਫਾਇਰਿੰਗ, ਗੋਲੀ ਲੱਗਣ ਕਾਰਨ ਕਿਸਾਨ ਦੀ ਹੋਈ ਮੌਤ

2 hours ago 1

ਪੰਜਾਬ ਦੇ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਅੰਜਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਦਿੱਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਕਪੂਰਥਲਾ ਪੁਲਿਸ ਨੇ ਕੁੱਝ ਵਿਅਕਤੀਆਂ ਖ਼ਿਲਾਫ਼ ਕਤਲ, ਆਰਮਜ਼ ਐਕਟ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਕੁਮਾਰ ਨੇ ਦੱਸਿਆ, ”ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲੀ ਲੱਗੀ ਹੈ। ਜਸਪਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਮਹਿੰਗਾਈ ਭੱਤੇ ‘ਚ ਕੀਤਾ ਵਾਧਾ

ਮ੍ਰਿਤਕ ਦੇ ਪੁੱਤਰ ਗੁਰਮੁੱਖ ਸਿੰਘ ਪੁੱਤਰ ਵਾਸੀ ਪਿੰਡ ਸੁਖੀਆ ਨੰਗਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪਿਛਲੇ 8-9 ਸਾਲਾਂ ਤੋਂ ਪਿੰਡ ਟਿੱਕਰੀਵਾਲਾ ਤੋਂ 25 ਏਕੜ ਜ਼ਮੀਨ ਠੇਕੇ ’ਤੇ ਲਈ ਸੀ। ਜਿਸ ਵਿੱਚ ਉਹ ਖੇਤੀ ਕਰਦਾ ਹੈ। 22 ਅਕਤੂਬਰ ਦੀ ਦੁਪਹਿਰ ਨੂੰ ਉਹ ਆਪਣੇ ਪਿਤਾ ਜਸਪਾਲ ਸਿੰਘ ਨਾਲ ਆਪਣੀ ਵੋਲਕਸਵੈਗਨ ਕਾਰ (ਪੀਬੀ-08-ਡੀਯੂ-8818) ‘ਤੇ ਝੱਲ ਠੀਕਰੀਵਾਲ ਵਿਖੇ ਖੇਤਾਂ ਨੂੰ ਦੇਖਣ ਗਿਆ ਸੀ।

ਉਦੋਂ ਹੀ ਰਤਨ ਸਿੰਘ, ਤਰਸੇਮ ਸਿੰਘ, ਬੱਗਾ ਸਿੰਘ, ਉਸ ਦਾ ਭਰਾ ਅਤੇ ਇਕ ਅਣਪਛਾਤਾ ਵਿਅਕਤੀ ਉਥੇ ਖੜ੍ਹੇ ਸਨ, ਜੋ ਜ਼ਮੀਨ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਸਨ। ਇਕ ਅਣਪਛਾਤੇ ਵਿਅਕਤੀ ਨੇ ਉਸ ਦੀ ਕਾਰ ਨੇੜੇ ਆ ਕੇ ਉਸ ਦੇ ਪਿਤਾ ਨੂੰ ਗੋਲੀ ਮਾਰ ਦਿੱਤੀ। ਅਤੇ ਸਾਰੇ ਉਥੋਂ ਭੱਜ ਗਏ। ਗੋਲੀ ਲੱਗਣ ਨਾਲ ਜ਼ਖਮੀ ਹੋਏ ਕਿਸਾਨ ਜਸਪਾਲ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਪੂਰਥਲਾ ਪੁਲਿਸ ਮਾਮਲੇ ਵਿੱਚ ਕਾਤਲਾਂ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article