ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ। ਦਰਅਸਲ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਉਸ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਲਗਾਏ ਸਨ। ਇਸ ਦੇ ਬਾਅਦ ਉਪ ਰਾਜਪਾਲ ਵੀਕੇ ਸਕਸੈਨਾ ਨੇ ਕੇਜਰੀਵਾਲ ਦੇ ਦੋਸ਼ਾਂ ਖਿਲਾਫ ਐਂਟੀ ਕੁਰੱਪਸ਼ਨ ਬਿਊਰੋ ਤੋਂ ਜਾਂਚ ਕਰਾਉਣ ਦੇ ਹੁਕਮ ਦਿੱਤੇ। ਜਾਂਚ ਲਈ 3 ਟੀਮਾਂ ਗਠਿਤ ਕੀਤੀ ਗਈਆਂ ਹਨ।
‘ਆਪ’ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ‘ਆਪ’ ਸੁਪਰੀਮੋ ਕੇਰਜਰੀਵਾਲ ਨੇ ਭਾਜਪਾ ‘ਤੇ ਪਾਰਟੀ ਦੇ 16 ਵਿਧਾਇਕਾਂ ਵਿਚੋਂ ਹਰੇਕ ਨੂੰ 15 ਕਰੋੜ ਰੁਪਏ ਦੇ ਕੇ ਖਰੀਦਣ ਦਾ ਦੋਸ਼ ਲਗਾਇਆ ਸੀ।
ਇਹ ਵੀ ਪੜ੍ਹੋ : ਟ੍ਰਾਂਸਜੈਂਡਰਾਂ ‘ਤੇ ਟਰੰਪ ਦਾ ਐਕਸ਼ਨ, ਮਹਿਲਾ ਸਪੋਰਟਸ ‘ਚ ਟ੍ਰਾਂਸਜੈਂਡਰ ਐਥਲੀਟਾਂ ‘ਤੇ ਲਾਈ ਪਾਬੰਦੀ
ਇਸ ਦੇ ਬਾਅਦ ਭਾਜਪਾ ਨੇਤਾ ਵਿਸ਼ਣੂ ਮਿੱਤਲ ਨੇ ਕੇਜਰੀਵਾਲ ਤੇ ਸੰਜੇ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਾਈ। ਭਾਜਪਾ ਨੇ ਸ਼ਿਕਾਇਤ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਦੋਸ਼ ਝੂਠੇ ਤੇ ਨਿਰਾਧਾਰ ਹਨ। ਆਮ ਆਦਮੀ ਪਾਰਟੀ ਭਾਜਪਾ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਦੀ ਸ਼ਿਕਾਇਤ ਉਤੇ ਕਾਰਵਾਈ ਕਰਦੇ ਹੋਏ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਵਿਧਾਇਕਾਂ/ਉਮੀਦਵਾਰਾਂ ਦੀ ਖਰੀਦੋ-ਫਰੋਖਤ ਕਰਨ ਦੇ ‘ਆਪ’ ਦੇ ਦੋਸ਼ਾਂ ਦੀ ACB ਤੋਂ ਜਾਂਚ ਕਰਾਉਣ ਦਾ ਨਿਰਦੇਸ਼ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .