ਪੰਜਾਬ ਦੇ ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਦੇ ਗੁਰਗਿਆਂ ਵਿਚਾਲੇ ਮੁਕਾਬਲਾ ਹੋਇਆ ਹੈ। ਘਟਨਾ ‘ਚ ਇਕ ਗੈਂਗਸਟਰ ਜ਼ਖਮੀ ਹੋ ਗਿਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਬਦਮਾਸ਼ ਦੀ ਲੱਤ ‘ਤੇ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਪੁਲਿਸ ਮੁਕਾਬਲਾ ਅੱਜ ਸਵੇਰੇ ਕਰੀਬ 10.10 ਵਜੇ ਥਾਣਾ ਸਦਰ ਦੇ ਪਿੰਡ ਜਮਸ਼ੇਰ ਖੇੜਾ ਨੇੜੇ ਹੋਇਆ।
ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਨਜਾਇਜ਼ ਹਥਿਆਰ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰ ਕਈ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੇ ਹੋਏ ਹਨ।
ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਅੱਜ ਸਵੇਰੇ 10 ਵਜੇ ਸਾਡੀ ਦਸ ਵਿਅਕਤੀਆਂ ਦੀ ਟੀਮ ਛਾਪੇਮਾਰੀ ਲਈ ਪਹੁੰਚੀ ਸੀ। ਜਦੋਂ ਮੁਲਜ਼ਮ ਨੂੰ ਰਿਕਵਰੀ ਲਈ ਹਥਿਆਰ ਲੈ ਕੇ ਵਾਰਦਾਤ ਵਾਲੀ ਥਾਂ ’ਤੇ ਪਹੁੰਚਿਆ ਤਾਂ ਮੁਲਜ਼ਮਾਂ ਦੇ ਹਥਿਆਰ ਪਹਿਲਾਂ ਤੋਂ ਹੀ ਲੋਡ ਕੀਤੇ ਹੋਏ ਸਨ। ਮੁਲਜ਼ਮ ਨੇ ਹਥਿਆਰ ਚੁੱਕ ਕੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਮੁਲਾਜ਼ਮਾਂ ਨੇ ਮੌਕੇ ‘ਤੇ ਹੀ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, 21-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਜਬਰੀ ਵਸੂਲੀ, ਡਕੈਤੀ, ਨਸ਼ਾ ਤਸਕਰੀ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ। ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹਨ। ਇਨ੍ਹਾਂ ਕੋਲੋਂ ਕੁੱਲ 100 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .