ਜਲੰਧਰ ਦੇ ਬਸਤੀ ਬਾਵਾ ਖੇਲ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਮਰੀਕਾ ਦੇ ਰਹਿਣ ਵਾਲੇ ਮੁੰਡੇ ਨਾਲ ਹੋਇਆ ਸੀ। ਪਰਿਵਾਰ ਨੂੰ ਚਾਅ ਸੀ ਕਿ ਕੁੜੀ ਅਮਰੀਕਾ ਚਲੀ ਜਾਵੇਗੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਕੁੜੀ ਅਜਿਹਾ ਕਦਮ ਚੁੱਕ ਲਵੇਗੀ।
ਕੁੜੀ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਕੁੜੀ ਵੱਲੋਂ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਹਰਜੋਤ ਕੌਰ ਵਜੋਂ ਹੋਈ ਹੈ। ਢਾਈ ਮਹੀਨੇ ਪਹਿਲਾਂ ਹਰਜੋਤ ਦਾ ਵਿਆਹ ਅਮਰੀਕਾ ਦੇ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਅਜੇ ਹਰਜੋਤ ਦੇ ਹੱਥਾਂ ਦੀ ਮਹਿੰਦੀ ਵੀ ਨਹੀਂ ਲੱਥੀ ਸੀ ਕਿ ਉਸ ਤੋਂ ਪਹਿਲਾਂ ਹੀ ਪਰਿਵਾਰ ਨਾਲ ਇਹ ਭਾਣਾ ਵਰਤ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ
ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੇਕੇ ਪਰਿਵਾਰ ਦੀ ਸ਼ਿਕਾਇਤ ‘ਤੇ ਸਹੁਰੇ ਵਾਲਿਆਂ ਉਤੇ ਲਗਾਏ ਗਏ ਇਲਜ਼ਾਮਾਂ ਦੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .