![](https://dailypost.in/wp-content/uploads/2025/02/wine1.png)
ਜਲੰਧਰ ਵਿਚ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। 11 ਤੇ 12 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿਚ ਕੁਝ ਥਾਵਾਂ ‘ਤੇ ਨਹੀਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸ ਦੀ ਵਜ੍ਹਾ ਇਹ ਹੈ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੈ ਜਿਸ ਕਾਰਨ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸ਼ੋਭਾ ਯਾਤਰਾ ਕ4ਢੀ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਹੁਕਮ ਦਿੱਤਾ ਹੈ ਕਿ ਉਕਤ ਸਮਾਗਮ ਦੌਰਾਨ, 11 ਅਤੇ 12 ਫਰਵਰੀ, 2025 ਨੂੰ ਜਲੰਧਰ ਜ਼ਿਲ੍ਹੇ ਵਿੱਚ ਸ਼ੋਭਾ ਯਾਤਰਾ ਦੇ ਰੂਟ ਅਤੇ ਧਾਰਮਿਕ ਸਮਾਰੋਹ ਸਥਾਨ ਦੇ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ।
ਇਹ ਵੀ ਪੜ੍ਹੋ : ਦਿੱਲੀ ‘ਚ ਖਿੜੇਗਾ ਕਮਲ! ਜਾਣੋ Exit Poll ‘ਚ ਕਿਹੜੀ ਪਾਰਟੀ ਨੂੰ ਮਿਲ ਰਹੀਆਂ ਕਿੰਨੀਆਂ ਸੀਟਾਂ
ਦੱਸ ਦੇਈਏ ਕਿ 12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ ਤੇ ਇਸ ਦਿਨ ਰਾਜ ਭਰ ਦੇ ਸਕੂਲ,ਕਾਲਜ,ਸਰਕਾਰੀ ਅਦਾਰੇ ਵੀ ਰਹਿਣਗੇ ਬੰਦ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .