ਕਪੂਰਥਲਾ ਵਿੱਚ ਬੀਤੀ ਇੱਕ ਦਸੰਬਰ ਦੀ ਰਾਤ ਨੂੰ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਵੱਲੋਂ ਹੀ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਰਵਾਇਆ ਗਿਆ ਸੀ।
ਜਾਣਕਾਰੀ ਅਨੁਸਾਰ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਲਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ।
ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕਰਨ ਤੇ ਪਤਾ ਲੱਗਾ ਕਿ ਉਸ ਨੇ ਹੀ ਆਪਣੇ ਤਿੰਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ। ਇਥੇ ਜ਼ਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ 12 ਸਾਲ ਪਹਿਲਾਂ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇਕੋ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ।
ਇਹ ਵੀ ਪੜ੍ਹੋ : CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
ਫਿਲਹਾਲ ਪੁਲਿਸ ਨੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .