ਅਮਰੀਕਾ ਤੋਂ ਡਿਪੋਰਟ ਕੀਤੇ ਗਏ 31 ਪੰਜਾਬੀਆਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਗਠਿਤ ਕੀਤੀ ਗਈ SIT ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਟਰੈਵਲ ਏਜੰਟਾਂ ਵਿਰੁੱਧ ਦੋ ਹੋਰ FIRs ਦਰਜ ਕੀਤੀਆਂ ਹਨ, ਜਿਸ ਨਾਲ ਕੁੱਲ FIR ਦੀ ਗਿਣਤੀ 10 ਹੋ ਗਈ ਹੈ।
ਨਵੀਆਂ ਐਫਆਈਆਰਜ਼ ਉਹਨਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਸਨ ਜਿਨ੍ਹਾਂ ਨੇ ਅਮਰੀਕਾ ਵਿਚ ਪੰਜਾਬੀਆਂ ਦੀ ਗੈਰ-ਕਾਨੂੰਨੀ ਤਰੀਕੇ ਨਾਲ ਐਂਟਰੀ ਕਰਵਾਈ ਸੀ, ਨਤੀਜੇ ਵਜੋਂ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ। ਤਾਜ਼ਾ ਐਫ.ਆਈ.ਆਰਜ਼ ਦੇ ਵੇਰਵਿਆਂ ਵਿੱਚ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ, ਅਤੇ ਸੁਜਾਨ ਸਿੰਘ ਸਾਰੇ ਵਾਸੀ ਟਾਹਲੀ, ਟਾਂਡਾ ਦੇ ਏਜੰਟ ਹੈਪੀ ਵਿਰੁੱਧ ਅਤੇ ਐਫਆਈਆਰ ਨੰਬਰ 5 ਮਿਤੀ 11/2/2025 ਨੂੰ ਏਜੰਟ ਗਿੱਲ ਤਰਨਤਾਰਨ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਅਤੇ ਇਮੀਗ੍ਰੇਸ਼ਨ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ।
ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਉਨ੍ਹਾਂ ਡਿਪੋਰਟੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਨੂੰ ਟਰੈਵਲ ਏਜੰਟਾਂ ਦੁਆਰਾ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦਿਆਂ ਨਾਲ ਧੋਖਾ ਦਿੱਤਾ ਗਿਆ ਸੀ। ਟੀਮ ਨੇ ਡਿਪੋਰਟ ਕੀਤੇ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈਟਵਰਕ ਖਿਲਾਫ ਕਾਰਵਾਈ ਕਰਨ ਤੇ ਟ੍ਰੈਵਲ ਏਜੰਟਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਧੋਖਾਧੜੀ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਜਦਕਿ ਲੋਕਾਂ ਨੂੰ ਵੀ ਅਜਿਹੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਆਪਣੇ ਆਪ ਵਿੱਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੈਂਟਰ ਨੇ ਐਕਟਿਵਾ ਸਵਾਰ ਦਾਦੇ-ਪੋਤੀ ਨੂੰ ਮਾਰੀ ਟੱ.ਕ.ਰ, ਜਨਮ ਦਿਨ ਤੋਂ 2 ਦਿਨ ਪਹਿਲਾਂ ਮਾਸੂਮ ਦੀ ਗਈ ਜਾ/ਨ
ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਨੇ ਕਿਹਾ ਕਿ ਐਨਆਰਆਈ ਮਾਮਲੇ ਵਿੰਗ ਅਤੇ ਜ਼ਿਲ੍ਹਾ ਪੁਲਿਸ ਐਫਆਈਆਰਜ਼ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਫਾਰਵਰਡ ਤੇ ਬੈਕਵਰਡ ਲਿੰਕ ਜਾਂਚੇ ਜਾ ਰਹੇ ਹਨ। ਪੰਜਾਬ ਪੁਲਿਸ ਸਲਾਹ ਦਿੰਦੀ ਹੈ ਕਿ ਇਮੀਗ੍ਰੇਸ਼ਨ ਸੇਵਾਵਾਂ ਲਈ ਸਿਰਫ਼ ਕਾਨੂੰਨੀ ਰਾਹ ਅਪਣਾਉਣ। ਸਿਰਫ਼ ਲਾਇਸੰਸਸ਼ੁਦਾ ਏਜੰਟਾਂ ਦੀ ਚੋਣ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .