ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਕਈ ਨੌਜਵਾਨ ਵਿਦੇਸ਼ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਵਿਦੇਸ਼ਾਂ ‘ਚ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਸੁਨਾਮ ਦੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਧਾਰਣ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ ਪੁੱਤਰ ਹਮੀਰ ਸਿੰਘ ਡੇਢ ਕੁ ਸਾਲ ਪਹਿਲਾਂ ਹੀ ਸਾਕ ਸਬੰਧੀਆਂ ਦੀ ਮਦਦ ਨਾਲ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਜੋ ਕਿ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿ ਰਿਹਾ ਸੀ। ਪਰ ਅਚਾਨਕ ਪਵਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : US ਆਰਮੀ ‘ਚ ਟਰਾਂਸਜੈਂਡਰਾਂ ਨੂੰ ਨਹੀਂ ਮਿਲੇਗੀ ਥਾਂ, ਟਰੰਪ ਨੇ ਹੁਕਮਾਂ ‘ਤੇ ਕੀਤੇ ਹਸਤਾਖਰ
ਜਿੱਥੇ ਇਕ ਵਿਧਵਾ ਮਾਂ ਦੇ ਨੌਜਵਾਨ ਪੁੱਤਰ ਦੀ ਹੋਈ ਅਚਾਨਕ ਮੌਤ ਦੀ ਖਬਰ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ, ਉੱਥੇ ਹੀ ਪਿੰਡ ਚੱਠੇ ਸੇਖਵਾਂ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਵੇਖਕੇ ਅੰਤਿਮ ਰਸਮਾਂ ਪੂਰੀਆਂ ਕਰ ਸਕੇ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .