ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

1 hour ago 1

ਪੰਜਾਬ ਦੇ ਡੇਰਾ ਬਾਬਾ ਨਾਨਕ ‘ਚ ਕਰੀਬ 7 ਤੋਂ 8 ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ‘ਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਹਰਦੀਪ ਸਿੰਘ ਨੂੰ ਕਿਸੇ ਦਾ ਫੋਨ ਆਇਆ ਸੀ ਤੇ ਉਸ ਨੂੰ ਦਾਣਾ ਮੰਡੀ ‘ਚ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਚਲਾ ਗਿਆ। ਜਿੱਥੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਪੁਲਿਸ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (18) ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਪੁਣੇ ‘ਚ ਵੱਡਾ ਹਾ.ਦਸਾ, ਟੇਕ ਆਫ ਮਗਰੋਂ ਹੈਲੀਕਾਪਟਰ ਹੋਇਆ ਕ੍ਰੈ/ਸ਼, 3 ਲੋਕਾਂ ਦੀ ਮੌ.ਤ

ਡੇਰਾ ਬਾਬਾ ਨਾਨਕ ਦੇ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੰਗਲਵਾਰ ਨੂੰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮ੍ਰਿਤਕ ਹਰਦੀਪ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨ ਲਏ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article