ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀ ਅੱਜ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਏ, ਇਨ੍ਹਾਂ ਵਿਚ 30 ਪੰਜਾਬੀ ਵੀ ਸ਼ਾਮਲ ਹਨ। ਅਮਰੀਕਾ ਵੱਲੋਂ ਡਿਪੋਰਟ ਕਰਨ ਦੇ ਕਦਮ ਨਾਲ ਜਿਥੇ ਇਨ੍ਹਾਂ ਨੌਜਵਾਨਾਂ ਦੇ ਸੁਪਨੇ ਚੂਰ-ਚੂਰ ਹੋ ਗਏ ਉਥੇ ਹੀ ਪੁੱਤਾਂ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਵੀ ਕਰਜ਼ੇ ਹੇਠ ਦਬ ਗਿਆ। ਇਸੇ ਵਿਚਾਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਨ੍ਹਾਂ ਨੌਜਵਾਨਾਂ ਨੂੰ ਮਿਲੇ।
ਉਨ੍ਹਾਂ ਨੌਜਵਾਨਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਦਿਲ ਨਹੀਂ ਛੱਡਣਾ ਤੇ ਨੈਗੇਟਿਵ ਨਹੀਂ ਸੋਚਣਾ, ਹਮੇਸ਼ਾ ਪਾਜ਼ੀਟਿਵ ਰਹਿਣਾ, ਜ਼ਿੰਦਗੀ ਵਿਚ ਬੜਾ-ਬੜਾ ਨੁਕਸਾਨ ਹੋ ਜਾਂਦਾ। ਇਹ ਹੀ ਸੋਚੋ ਕਿ ਤੁਹਾਡਾ ਤਜਰਬਾ ਹੋ ਗਿਆ। ਨੌਜਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਮੰਤਰੀ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਤੇ ਉਨ੍ਹਾਂ ਦੀ ਸਥਿਤੀ ਬਾਰੇ ਅਪਡੇਟ ਦਿੱਤੀ। ਉਨ੍ਹਾਂ ਕਿਹਾ ਕਿ ਹਰ ਕੋਈ ਠੀਕ ਹੈ। ਉਨ੍ਹਾਂ ਦੀ ਕਾਗਜ਼ੀ ਕਾਰਵਾਈ ਚੱਲ ਰਹੀ ਹੈ। ਧਾਲੀਵਾਲ ਨੇ ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਡਿਪੋਰਟ ਦੇ ਮੁੱਦੇ ਦਾ ਹੱਲ ਕੱਢਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕਰਨ।
ਉਨ੍ਹਾਂ ਕਿਹਾ, ”ਇਹ ਦੋਹਾਂ ਦੇਸ਼ਾਂ ਵਿਚਾਲੇ ਇਕ ਅਹਿਮ ਮਾਮਲਾ ਹੈ। ਪ੍ਰਧਾਨ ਮੰਤਰੀ ਮੋਦੀ ਡੋਨਾਲਡ ਟਰੰਪ ਨਾਲ ਦੋਸਤੀ ਹੋਣ ਦਾ ਦਾਅਵਾ ਕਰਦੇ ਹਨ, ਇੱਥੋਂ ਤੱਕ ਕਿ ਅਮਰੀਕੀ ਚੋਣਾਂ ਦੌਰਾਨ ਉਨ੍ਹਾਂ ਲਈ ਪ੍ਰਚਾਰ ਵੀ ਕੀਤਾ ਸੀ। ਇਹ ਇੱਕ ਅੰਤਰਰਾਸ਼ਟਰੀ ਮੁੱਦਾ ਹੈ ਜਿਸ ਨੂੰ ਗੱਲਬਾਤ ਦੀ ਮੇਜ਼ ‘ਤੇ ਹੱਲ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ‘ਮਹਾਪੰਚਾਇਤ ‘ਚ ਸ਼ਾਮਲ ਹੋਵੋ’- 72 ਦਿਨਾਂ ਤੋਂ ਮ.ਰ/ਨ ਵਰਤ ‘ਤੇ ਬੈਠੇ ਡੱਲੇਵਾਲ ਨੇ ਕਿਸਾਨਾਂ ਨੂੰ ਦਿੱਤਾ ਸੱਦਾ
ਧਾਲੀਵਾਲ ਨੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਅਤੇ ਕੈਦ ਦੇ ਵਧ ਰਹੇ ਖ਼ਤਰੇ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਨਿਕਾਲੇ ਦੀ ਤਲਵਾਰ ਦੇ ਵਿਰੁੱਧ ਢਾਲ ਬਣਨਾ ਚਾਹੀਦਾ ਹੈ ਜੋ ਸਾਡੇ ਨਾਗਰਿਕਾਂ ਉੱਤੇ ਲਟਕ ਰਹੀ ਹੈ।
ਉਨ੍ਹਾਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਤਜ਼ਰਬਿਆਂ ਬਾਰੇ ਦੱਸਦਿਆਂ ਕਿਹਾ ਕਿ, ਸਾਰੇ ਭਾਰਤੀ ਨਾਗਰਿਕ ਠੀਕ ਅਤੇ ਸਿਹਤਮੰਦ ਹਨ। ਉਨ੍ਹਾਂ ਨੇ ਖਾਣਾ ਅਤੇ ਚਾਹ ਪੀਤੀ। ਵਾਪਸ ਪਰਤਣ ਵਾਲਿਆਂ ਨਾਲ ਗੱਲਬਾਤ ਦੌਰਾਨ ਧਾਲੀਵਾਲ ਨੂੰ ਪਤਾ ਲੱਗਾ ਕਿ ਕਈਆਂ ਨੇ ਦੁਬਈ ਸਥਿਤ ਏਜੰਟਾਂ ਰਾਹੀਂ ਅਮਰੀਕਾ ਦੀ ਯਾਤਰਾ ਕੀਤੀ ਸੀ, ਕਈਆਂ ਨੇ ਇੰਗਲੈਂਡ ਦੇ ਰਸਤੇ ਜਾਂ ਕੈਨੇਡਾ ਦੇ ਵੀਜ਼ੇ ਲਏ ਹੋਏ ਸਨ। ਇਸ ਵਿੱਚ ਸ਼ਾਮਲ ਜ਼ਿਆਦਾਤਰ ਏਜੰਟ ਦੁਬਈ ਤੋਂ ਹਨ। ਉਨ੍ਹਾਂ ਕਿਹਾ ਕਿ ਕਈਆਂ ਦੇ ਹਾਲਾਤ ਬਦਤਰ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .