ਜਲੰਧਰ ਦੇ ਗੁਰਾਇਆ ਨੇੜੇ ਅੱਜ ਧੁੰਦ ਕਾਰਨ ਹਾਦਸਾ ਵਾਪਰ ਗਿਆ। ਇੱਕ ਸਕੂਲ ਵੈਨ (ਟ੍ਰੈਵਲਰ) ਨੂੰ ਇੱਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਵਾਹਨ ਆਪਸ ਵਿਚ ਟਕਰਾ ਗਏ। ਖੁਸ਼ਕਿਸਮਤੀ ਇਹ ਰਹੀ ਕਿ ਘਟਨਾ ਵੇਲੇ ਬੱਸ ਵਿੱਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਸ ਘਟਨਾ ਵਿੱਚ ਟਰੱਕ ਡਰਾਈਵਰ ਦੇ ਸੱਟਾਂ ਲੱਗੀਆਂ ਹਨ। ਇਸ ਹਾਦਸੇ ਵਿੱਚ ਟਰੱਕ ਅਤੇ ਵੈਨ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਨ੍ਹਾਂ ਨੂੰ ਗੁਰਾਇਆ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਿਸ ਵੱਲੋਂ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੇ ਹਾਦਸੇ ਸਬੰਧੀ ਥਾਣਾ ਗੁਰਾਇਆ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ। ਸਭ ਤੋਂ ਪਹਿਲਾਂ ਰੋਡ ਸੇਫਟੀ ਫੋਰਸ ਦੀ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚੀ। ਕੁਝ ਸਮੇਂ ਬਾਅਦ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।
ਰੋਡ ਸੇਫਟੀ ਫੋਰਸ ਦੇ ਏਐਸਆਈ ਸਰਬਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਟਰੱਕ ਚਾਲਕ ਟਰੱਕ ਦੇ ਅੰਦਰ ਹੀ ਫਸਿਆ ਹੋਇਆ ਸੀ। ਸਥਾਨਕ ਲੋਕਾਂ ਨੇ ਟਰੱਕ ਡਰਾਈਵਰ ਨੂੰ ਬਚਾ ਲਿਆ। ਲੋਕਾਂ ਦੀ ਮਦਦ ਨਾਲ ਗੰਭੀਰ ਜ਼ਖਮੀ ਹੋਏ ਟਰੱਕ ਡਰਾਈਵਰ ਨੂੰ ਟਰੱਕ ‘ਚੋਂ ਬਾਹਰ ਕੱਢਿਆ ਗਿਆ। ਜ਼ਖਮੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਉਸ ਨੂੰ ਰੋਡ ਸੇਫਟੀ ਫੋਰਸ ਦੀ ਗੱਡੀ ਵਿੱਚ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਟਰੱਕ ਨੇ ਅੱਗੇ ਜਾ ਰਹੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਪਿੱਛੇ ਚੱਲ ਰਹੇ ਟਿੱਪਰ ਅਤੇ ਟਾਟਾ ਕੈਂਟਰ ਵਿਚਾਲੇ ਟੱਕਰ ਲਗ ਗਈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .