ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜੀਵਨ ਲੀਲਾ ਕੀਤੀ ਸਮਾਪਤ, ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਮ੍ਰਿਤਕਾ

2 hours ago 1

ਪੰਜਾਬ ਦੇ ਜਗਰਾਉਂ ਅਧੀਨ ਪੈਂਦੇ ਪਿੰਡ ਚੌਂਕੀਮਾਨ ਵਿਖੇ ਇੱਕ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਵਿਦਿਆਰਥਣ ਦੀ ਪਛਾਣ 20 ਸਾਲਾਂ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ(ਮੋਗਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਕੁੱਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿ ਰਹੀ ਸੀ।

ਜਗਰਾਉਂ ਦੇ ਸਰਕਾਰੀ ਹਸਪਤਾਲ ਵਿਖੇ ਮ੍ਰਿਤਕਾ ਦੇ ਪਿਤਾ ਸੁਰਜੀਤ ਸਿੰਘ ਅਤੇ ਮਾਤਾ ਨੇ ਦੱਸਿਆ ਕਿ ਕਿਰਨਦੀਪ ਕੌਰ ਪਿਛਲੇ ਦੋ ਸਾਲਾਂ ਤੋਂ ਪਿੰਡ ਚੌਂਕੀਮਾਨ ਨੇੜੇ ਸਥਿਤ ਸਿਟੀ ਯੂਨੀਵਰਸਿਟੀ ਵਿੱਚ ਬੀ.ਏ. ਦੀ ਪੜ੍ਹਾਈ ਕਰ ਰਹੀ। ਉਹ ਉਥੇ ਹੋਸਟਲ ਵਿੱਚ ਰਹਿੰਦੀ ਸੀ ਪਰ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿ ਰਹੀ ਸੀ। ਜਿਸ ਦੀ ਦਵਾਈ ਡੀਐਮਸੀ ਹਸਪਤਾਲ ਵਿਖੇ ਚੱਲ ਰਹੀ ਸੀ ਅਤੇ ਸਵੇਰੇ ਯੂਨੀਵਰਸਿਟੀ ‘ਚੋਂ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਕਿਰਨਦੀਪ ਕੌਰ ਨੇ ਅੱਜ ਅਚਾਨਕ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਚੌਂਕੀ ਚੌਂਕੀਮਾਨ ਦੇ ਅਧਿਕਾਰੀ ਤੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ, ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ

ਇਸ ਮੌਕੇ ਗੱਲਬਾਤ ਕਰਦੇ ਆਂ ਪੁਲਿਸ ਚੌਂਕੀ ਚੌਂਕੀਮਾਨ ਦੇ ASI ਸੁਖਮਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਜਗਰਾਉਂ ਵਿਖੇ ਭੇਜ ਦਿੱਤਾ ਗਿਆ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article