ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਜਿਸ ਤਰੀਕੇ ਨਾਲ ਹੱਥਕੜੀਆਂ ਲਾ ਕੇ ਕੈਦੀਆਂ ਵਾਂਗ ਭਾਰਤ ਭੇਜਿਆ ਗਿਆ, ਇਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੇ ਦੇਸ਼ ਦਾ ਅਪਮਾਨ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ਨੂੰ ਅਮਰੀਕਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਤਾਂਜੋ ਮੁੜ ਭਾਰਤੀਆਂ ਨਾਲ ਅਜਿਹਾ ਮਾੜਾ ਵਤੀਰਾ ਨਾ ਹੋਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀਆਂ ਨੂੰ ਫੌਜੀ ਜਹਾਜ਼ ਵਿਚ ਹਥਕੜੀਆਂ ਪਾ ਕੇ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ, ਉਹ ਦੇਸ਼ ਦਾ ਅਪਮਾਨ ਹੈ। ਪ੍ਰਵਾਸੀ ਹਾਲਾਤਾਂ ਦੇ ਸ਼ਿਕਾਰ ਹੁੰਦੇ ਹਨ ਨਾ ਕਿ ਅਪਰਾਧੀ। ਉਨ੍ਹਾਂ ਨਾਲ ਮਨੁੱਖੀ ਵਤੀਰਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣ ਅਤੇ ਇਹ ਯਕੀਨੀ ਬਣਾਉਣ ਲਈ ਕਿ ਭਾਰਤੀਆਂ ਨਾਲ ਇਸ ਤਰ੍ਹਾਂ ਨਾਲ ਦੁਰਵਿਵਹਾਰ ਨਾ ਕੀਤਾ ਜਾਵੇ।
ਸਾਬਕਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ ਕਿ ਇਹ ਵੀ ਅਤਿ ਨਿੰਦਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਬਦਨਾਮ ਟਰੈਵਲ ਏਜੰਟਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਸਾਡੇ ਉਤਸ਼ਾਹੀ ਪੰਜਾਬੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਹੈ। ਇਨ੍ਹਾਂ ਪ੍ਰਵਾਸੀਆਂ ਦੇ ਮਾਪੇ ਟਰੈਵਲ ਏਜੰਟਾਂ ਨੂੰ ਸਜ਼ਾ ਦੇ ਕੇ ਮੁਆਵਜ਼ੇ ਦੇ ਹੱਕਦਾਰ ਹਨ।
ਦੱਸ ਦੇਈਏ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਜਹਾਜ਼ ਸੀ-17 ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਸਾਰਿਆਂ ਨੂੰ ਅਮਰੀਕੀ ਫੌਜ ਦੀ ਨਿਗਰਾਨੀ ਹੇਠ ਹੱਥਕੜੀ ਲਗਾ ਕੇ ਭੇਜਿਆ ਗਿਆ। ਇਨ੍ਹਾਂ ਵਿੱਚ ਗੁਜਰਾਤ ਦੇ 33, ਹਰਿਆਣਾ ਦੇ 34, ਪੰਜਾਬ ਦੇ 30, ਮਹਾਰਾਸ਼ਟਰ ਦੇ ਤਿੰਨ ਅਤੇ ਉੱਤਰ ਪ੍ਰਦੇਸ਼-ਚੰਡੀਗੜ੍ਹ ਦੇ 2-2 ਵਿਅਕਤੀ ਸ਼ਾਮਲ ਹਨ। ਇਨ੍ਹਾਂ ਵਿੱਚ ਅੱਠ ਤੋਂ ਦਸ ਸਾਲ ਦੇ ਕੁਝ ਬੱਚੇ ਵੀ ਸ਼ਾਮਲ ਹਨ। ਅਮਰੀਕਾ ਨੇ 205 ਲੋਕਾਂ ਦੀ ਸੂਚੀ ਜਾਰੀ ਕੀਤੀ ਸੀ। ਬਾਕੀ ਲੋਕ ਕਦੋਂ ਪਹੁੰਚਣਗੇ ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ।
ਇਹ ਵੀ ਪੜ੍ਹੋ : ਕੈਨੇਡਾ, ਇੰਗਲੈਂਡ ਸਣੇ 20 ਦੇਸ਼ਾਂ ‘ਚ ਨਹੀਂ ਜਾ ਸਕਣਗੇ US ਤੋਂ ਡਿਪੋਰਟ ਹੋਏ ਭਾਰਤੀ, 4 ਤਰ੍ਹਾਂ ਦੀ ਕਾਨੂੰਨੀ ਕਾਰਵਾਈ ਵੀ ਸੰਭਵ
ਉਥੇ ਹੀ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹੱਥਾਂ ਵਿੱਚ ਹਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਜਹਾਜ਼ ਵਿੱਚ ਲਿਆਂਦਾ ਗਿਆ। ਕਈ ਸਿਆਸੀ ਪਾਰਟੀਆਂ ਨੇ ਨੇ ਭਾਰਤੀਆਂ ਨਾਲ ਅਜਿਹੇ ਸਲੂਕ ‘ਤੇ ਸਵਾਲ ਖੜ੍ਹੇ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .