ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਤੇ ਮੋਹਾਲੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ AGTF ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਮਨਜੀਤ ਮਾਹਲ ਚਲਾ ਰਿਹਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮਾਹਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ‘ਤੇ 1.50 ਕਰੋੜ ਦਾ ਸੋਨਾ ਜ਼ਬਤ, ਅੰਡਰ ਗਾਰਮੈਂਟਸ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ। ਇਸ ਤੋਂ ਪਹਿਲਾਂ ਕਿ ਉਹ ਕਿਸੇ ਘਟਨਾ ਨੂੰ ਅੰਜਾਮ ਦਿੰਦੇ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .