ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਧੁੰਦ ਜਾਂ ਸ਼ੀਤ ਲਹਿਰ ਬਾਰੇ ਨਹੀਂ ਹੈ, ਸਗੋਂ ਪੰਜਾਬ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ, ਜਿਸ ਦਾ ਪ੍ਰਭਾਵ 5 ਫਰਵਰੀ ਤੱਕ ਰਹੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 13 ਜ਼ਿਲ੍ਹਿਆਂ- ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ, 5421 ਕਰੋੜ ਰੁਪਏ ਜਾਰੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ
ਅੱਜ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ ਹੈ। ਕਈ ਇਲਾਕਿਆਂ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਸੂਬੇ ‘ਚ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 23.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .