ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧਾ ਲੜਾਈ ਨਹੀਂ ਕਰ ਸਕਦਾ। ਇਸ ਲਈ ਉਸ ਨੇ ਨਸ਼ੇ ਦਾ ਰਸਤਾ ਕੱਢਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਇਥੇ ਬਗਾਵਤ ਦਾ ਮਾਹੌਲ ਤਿਆਰ ਹੋਵੇ। ਇਹ ਗੱਲ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨਾਲ ਗੱਲਬਾਤ ਵਿਚ ਕਹੀ।
ਰਾਜਪਾਲ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਪਹਿਲਾਂ ਵੱਡੇ ਡ੍ਰੋਨ ਆਉਂਦੇ ਸਨ, ਜੋ ਡਿਗਾ ਦਿੱਤੇ ਜਾਂਦੇ ਸਨ। ਪਰ ਹੁਣ ਪਾਕਿਸਤਾਨ ਵੱਲੋਂ ਛੋਟੇ ਡ੍ਰੋਨ ਭੇਜੇ ਜਾ ਰਹੇ ਹਨ। ਹਾਲਾਂਕਿ ਐਂਟੀ ਡ੍ਰੋਨ ਸਿਸਟਮ ਲਗਾਏ ਜਾ ਰਹੇ ਹਨ। ਪਿਛਲੀ ਵਾਰ ਗ੍ਰਹਿ ਮੰਤਰੀ ਨੇ 8 ਐਂਟਰੀ ਜ਼ੋਨ ਸਿਸਟਮ ਦਿੱਤੇ ਸਨ, ਹੁਣ ਇਨ੍ਹਾਂ ਦੀ ਗਿਣਤੀ 26 ਕਰ ਦਿੱਤੀ ਗਈ ਹੈ ਪਰ ਅਜੇ 100 ਫੀਸਦੀ ਨਸ਼ਾ ਖਤਮ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਤਹਿਸੀਲਾਂ ‘ਚ ਖਰਾਬ CCTV ਕੈਮਰਿਆਂ ‘ਤੇ ਪੰਜਾਬ ਸਰਕਾਰ ਦਾ ਸਖਤ ਸਟੈਂਡ, 31 ਜਨਵਰੀ ਤੱਕ ਚਾਲੂ ਕਰਨ ਦੇ ਹੁਕਮ
ਰਾਜਪਾਲ ਨੇ ਲਾਅ ਐਂਡ ਆਰਡਰ ਦੇ ਮਾਮਲੇ ਵਿਚ ਪੰਜਾਬ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਜੋ ਮਾਤਰਾ ਫੜੀ ਜਾ ਰਹੀ ਹੈ ਉਹ ਕਾਫੀ ਹੈ। ਰਾਜਪਾਲ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਤੇ ਪੰਜਾਬ ਯੂਨੀਵਰਸਿਟੀ ਨੇ ਡਰੱਗ ਖਿਲਾਫ ਪੰਜਾਬ ਵਿਚ ਇਕ ਮੁਹਿੰਮ ਸ਼ੁਰੂ ਕੀਤੀ ਹੈ। ਮਹਿਲਾਵਾਂ ਨੂੰ ਨਸ਼ੇ ਦੀ ਵਜ੍ਹਾ ਤੋਂ ਸਭ ਤੋਂ ਜ਼ਿਆਦਾ ਕਸ਼ਟ ਹੁੰਦਾ ਹੈ। ਮਹਿਲਾਵਾਂ ਨਸ਼ੇ ਖਿਲਾਫ ਜ਼ਿਆਦਾ ਪ੍ਰਭਾਵਸ਼ਾਲੀ ਕੰਮ ਕਰ ਸਕਦੀਆਂ ਹਨ। ਮਹਿਲਾਵਾਂ ਦੀਆਂ ਕੋਸ਼ਿਸ਼ਾਂ ਨਾਲ ਨਸ਼ੇ ਖਿਲਾਫ ਸਫਲਤਾ ਮਿਲਣ ਦੀ ਜ਼ਿਆਦਾ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .