ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਕਮ 86583 ਵਿਦਿਆਰਥੀਆਂ ਲਈ ਹੈ। ਇਸ ਰਕਮ ਦਾ ਇੰਤਜ਼ਾਮ ਸਰਕਾਰ ਵੱਲੋਂ ਵਿੱਤੀ ਸਾਲ 2024-25 ਦੇ ਬਜਟ ਵਿਚ ਕੀਤਾ ਗਿਆ ਸੀ। ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਪੜ੍ਹਾਈ ਵਿਚ ਫੰਡ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ SC ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਹੁਤ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਵਿਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੂੰ ਵੀ ਜਲਦ ਹੀ ਭੁਗਤਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਚੰਗੀ ਖਬਰ, 4 ਮਈ ਨੂੰ ਖੁੱਲ੍ਹਣਗੇ ਬਦਰੀਨਾਥ ਮੰਦਰ ਦੇ ਪਵਿੱਤਰ ਕਪਾਟ
ਇਸ ਰਕਮ ਦੇ ਜਾਰੀ ਹੋਣ ਨਾਲ ਐੱਸਸੀ ਵਿਦਿਆਰਥੀਆਂ ਦੇ ਜੀਵਨ ਪੱਧਰ ਵਿਚ ਸੁਧਾਰ ਆਏਗਾ। ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .