ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅੱਜ ਮੈਗਾ ਪੇਰੈਂਟਸ ਟੀਚਰ ਮੀਟਿੰਗ ਪੀਟੀਐੱਮ ਚੱਲ ਰਹੀ ਹੈ। ਕਾਫੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ ਜਿਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੰਤਰੀ ਤੇ ਵਿਧਾਇਕ ਵੀ ਆਪਣੇ-ਆਪਣੇ ਹਲਕੇ ਦੇ ਸਕੂਲਾਂ ਵਿਚ ਚੱਲ ਰਹੀ ਪੀਟੀਐੱਮ ਵਿਚ ਸ਼ਾਮਲ ਹੋ ਰਹੇ ਹਨ।
ਪਠਾਨਕੋਟ ਦੇ ਦੋ ਸਕੂਲਾਂ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਟੀਚਰਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਉਣ ਤੇ ਮੈਨੇਜਮੈਂਟ ਦੀ ਟ੍ਰੇਨਿੰਗ ਕਰਵਾ ਰਹੀ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਪੂਰੇ ਦੇਸ਼ ਦੇ ਇਤਿਹਾਸਕ ਥਾਵਾਂ ਦਾ ਟੂਰ ਕਰਵਾਏਗੀ। ਇਹ ਦਿਨ 6 ਦਿਨ ਦਾ ਹੋਵੇਗਾ। ਇਸ ਨਾਲ ਬੱਚਿਆਂ ਨੂੰ ਕਾਫੀ ਫਾਇਦਾ ਹੋਵੇਗਾ। ਉਨ੍ਹਾਂ ਨੂੰ ਕਾਫੀ ਕੁਝ ਨਵਾਂ ਸਿੱਖਣ ਦਾ ਮੌਕਾ ਮਿਲੇਗਾ।
ਇਸ ਮੌਕੇ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਦੇ ਬਾਅਦ ਪੰਜਾਬ ਦੇ ਸਕੂਲਾਂ ਦੀ ਸੂਰਤ ਬਦਲੀ ਹੈ। ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੀ ਤਰਜ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਠਾਨਕੋਟ ਲਈ ਕੱਲ੍ਹ ਹੀ ਸਿੱਖਿਆ ਵਿਭਾਗ ਨੇ 2 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ : ਜਿੰਮ ‘ਚ ਕਸਰਤ ਕਰ ਰਹੇ ਨੌਜਵਾਨ ‘ਤੇ 3 ਨਕਾਬਪੋਸ਼ਾਂ ਨੇ ਕੀਤਾ ਹ.ਮ.ਲਾ, ਜਾਂਚ ‘ਚ ਜੁਟੀ ਪੁਲਿਸ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੇ ਦੇਸ਼ ਹੀ ਨਹੀਂ ਦੁਨੀਆ ਦੇ ਹੋਰਨਾਂ ਦੇਸ਼ਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿਚ ਪਹਿਲੀ ਵਾਰ ਸਕਿਓਰਿਟੀ ਗਾਰਡ ਤੇ ਬੱਸ ਸਹੂਲਤ ਸ਼ੁਰੂ ਕੀਤੀ ਹੈ। ਵਿਦਿਆਰਥੀਆਂ ਨੂੰ ਵਰਦੀਆਂਤੇ ਕਿਤਾਬਾਂ ਵੰਡੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: