ਫਰਜ਼ੀ ਐਨਕਾਊਂਟਰ ‘ਚ 2 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲ ਪੁਰਾਣੇ ਮਾਮਲੇ ‘ਚ ਹੋਈ ਸਜ਼ਾ

2 hours ago 1

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਮੰਗਲਵਾਰ ਨੂੰ 32 ਸਾਲ ਪਹਿਲਾਂ (1992 ਵਿੱਚ) ਅੰਮ੍ਰਿਤਸਰ ਵਿੱਚ ਹੋਏ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫਰਜ਼ੀ ਐਨਕਾਊਂਟਰ ਦੇ ਕੇਸ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਦੋਸ਼ੀਆਂ ਵਿੱਚ ਤਤਕਾਲੀ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਭਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਗਈ ਹੈ, ਜਦਕਿ ਇੰਸਪੈਕਟਰ ਚਮਨ ਲਾਲ ਅਤੇ ਡੀਐੱਸਪੀ ਐੱਸਐੱਸ ਸਿੱਧੂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।

ਹਾਲਾਂਕਿ ਫਰਜ਼ੀ ਐਨਕਾਊਂਟਰ ਦੇ ਸਮੇਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਇਹ ਦੋਵੇਂ ਕੱਟੜ ਅੱਤਵਾਦੀ ਸਨ, ਜਿਨ੍ਹਾਂ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਉਹ ਕਤਲ, ਫਿਰੌਤੀ, ਲੁੱਟ-ਖੋਹ ਆਦਿ ਦੇ ਸੈਂਕੜੇ ਮਾਮਲਿਆਂ ਵਿੱਚ ਸ਼ਾਮਲ ਸਨ। ਹਰਭਜਨ ਸਿੰਘ ਉਰਫ ਸ਼ਿੰਦਾ ਪੰਜਾਬ ਦੀ ਬੇਅੰਤ ਸਿੰਘ ਸਰਕਾਰ ਵਿੱਚ ਤਤਕਾਲੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੇ ਪੁੱਤਰ ਦੇ ਕਤਲ ਵਿੱਚ ਵੀ ਸ਼ਾਮਲ ਸੀ। ਹਾਲਾਂਕਿ, ਅਸਲ ਵਿੱਚ ਉਨ੍ਹਾਂ ਵਿੱਚੋਂ ਇੱਕ ਫੌਜ ਦਾ ਸਿਪਾਹੀ ਸੀ ਅਤੇ ਦੂਜਾ 16 ਸਾਲ ਦਾ ਨਾਬਾਲਗ ਸੀ।

ਇਨਸਾਫ਼ ਲਈ ਸੁਪਰੀਮ ਕੋਰਟ ਤੱਕ ਜੰਗ ਲੜੀ

ਇਸ ਮਾਮਲੇ ਦੀ ਜਾਂਚ ਸੀਬੀਆਈ ਨੇ 1995 ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੁਰੂ ਕੀਤੀ ਸੀ। ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਲਦੇਵ ਸਿੰਘ ਉਰਫ਼ ਦੇਬਾ ਨੂੰ 6 ਅਗਸਤ 1992 ਨੂੰ ਐਸਆਈ ਮਹਿੰਦਰ ਸਿੰਘ ਅਤੇ ਹਰਭਜਨ ਸਿੰਘ, ਤਤਕਾਲੀ ਐਸਐਚਓ ਪੀਐਸ ਛੇਹਰਟਾ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਪਿੰਡ ਬਾਸਰਕੇ ਭੈਣੀ ਤੋਂ ਉਸ ਦੇ ਘਰ ਤੋਂ ਚੁੱਕਿਆ ਸੀ।

ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ਼ ਲੱਖਾ ਫੋਰਡ ਵਾਸੀ ਪਿੰਡ ਸੁਲਤਾਨਵਿੰਡ ਨੂੰ ਵੀ 12 ਸਤੰਬਰ 1992 ਨੂੰ ਐਸ.ਆਈ ਗੁਰਭਿੰਦਰ ਸਿੰਘ, ਤਤਕਾਲੀ ਐਸਐਚਓ ਪੀਐਸ ਮਜੀਠਾ ਦੀ ਅਗਵਾਈ ਹੇਠਲੀ ਟੀਮ ਨੇ ਕੁਲਵੰਤ ਸਿੰਘ ਨਾਮਕ ਵਿਅਕਤੀ ਸਮੇਤ ਉਸ ਦੇ ਪ੍ਰੀਤ ਨਗਰ ਅੰਮ੍ਰਿਤਸਰ ਵਿੱਚ ਕਿਰਾਏ ਦੇ ਮਕਾਨ ਤੋਂ ਕਾਬੂ ਕੀਤਾ ਸੀ। ਪਰ ਬਾਅਦ ਵਿੱਚ ਕੁਲਵੰਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦੇ ਭੈਣੀ ਬਾਸਕਰੇ ਦਾ ਸਿਪਾਹੀ ਬਲਦੇਵ ਸਿੰਘ ਦੇਵਾ ਛੁੱਟੀ ’ਤੇ ਸੀ। ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਉਸ ਨੂੰ ਝੂਠਾ ਪੁਲਿਸ ਮੁਕਾਬਲਾ ਦਿਖਾ ਕੇ ਮਾਰ ਦਿੱਤਾ ਗਿਆ। ਦੂਜਾ ਮਾਮਲਾ 16 ਸਾਲਾ ਨਾਬਾਲਗ ਲਖਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਸੀ। ਉਸ ਨੂੰ ਵੀ ਘਰੋਂ ਚੁੱਕ ਕੇ ਇਸੇ ਤਰ੍ਹਾਂ ਮਾਰਿਆ ਗਿਆ।

ਪਰ ਇਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਪਰਿਵਾਰਕ ਮੈਂਬਰ ਕਾਫੀ ਦੇਰ ਤੱਕ ਉਸ ਦੀ ਭਾਲ ਕਰਦੇ ਰਹੇ। ਉਨ੍ਹਾਂ ਨੇ ਇਸ ਮਾਮਲੇ ਵਿਚ ਅਦਾਲਤ ਤੱਕ ਜੰਗ ਲੜੀ। ਇਸ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਜਾਂਚ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ 12 ਫਰਵਰੀ ਨੂੰ ਰਹੇਗੀ ਸਰਕਾਰੀ ਛੁੱਟੀ, ਗੁਰੂ ਰਵਿਦਾਸ ਜਯੰਤੀ ਦੇ ਮੱਦਨਜ਼ਰ ਲਿਆ ਗਿਆ ਫ਼ੈਸਲਾ

ਸੀਬੀਆਈ ਨੇ ਜਾਂਚ ਦੌਰਾਨ ਪਾਇਆ ਕਿ ਥਾਣਾ ਛੇਹਰਟਾ ਦੀ ਪੁਲਿਸ ਨੇ ਦੇਬਾ ਅਤੇ ਲੱਖਾ ਨੂੰ ਮੰਤਰੀ ਦੇ ਪੁੱਤਰ ਦੇ ਕਤਲ ਕੇਸ ਵਿੱਚ ਫਸਾਇਆ ਸੀ, ਜਿਸ ਦਾ ਕਤਲ 23.7.1992 ਨੂੰ ਹੋਇਆ ਸੀ ਅਤੇ ਉਸ ਤੋਂ ਬਾਅਦ 12.9.1992 ਨੂੰ ਛੇਹਰਟਾ ਪੁਲਿਸ ਨੇ ਉਸ ਕਤਲ ਕੇਸ ਵਿੱਚ ਬਲਦੇਵ ਸਿੰਘ ਉਰਫ਼ ਦੇਬਾ ਦੀ ਗ੍ਰਿਫ਼ਤਾਰੀ ਦਿਖਾਉਂਦੇ ਹੋਏ 13.9.1992 ਨੂੰ ਦੋਵਾਂ ਨੂੰ ਮਾਰ ਦਿੱਤਾ ਸੀ ਅਤੇ ਪੁਲਿਸ ਨੇ ਇਹ ਕਹਾਣੀ ਘੜ ਲਈ ਕਿ ਹਥਿਆਰ ਤੇ ਗੋਲਾ-ਬਾਰੂਦ ਦੀ ਬਰਾਮਦਗੀ ਲਈ ਬਲਦੇਵ ਸਿੰਘ ਉਰਫ਼ ਦੇਬਾ ਨੂੰ ਪਿੰਡ ਸੰਸਾਰਾ ਦੇ ਕੋਲ ਲਿਜਾਂਦੇ ਹੋਏ ਅੱਤਵਾਦੀਆਂ ਨਾਲ ਮੁਠਭੇੜ ਹੋਈ।

ਇਸ ਵਿੱਚ ਬਲਦੇਵ ਸਿੰਘ ਉਰਫ਼ ਦੇਬਾ ਅਤੇ ਇੱਕ ਹਮਲਾਵਰ, ਜਿਸ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਉਰਫ਼ ਫੋਰਡ ਵਜੋਂ ਹੋਈ, ਮਾਰਿਆ ਗਿਆ। ਸੀਬੀਆਈ ਨੇ ਸਿੱਟਾ ਕੱਢਿਆ ਕਿ ਦੋਵਾਂ ਨੂੰ ਚੁੱਕਿਆ ਗਿਆ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਫਿਰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।

ਪੋਸਟਮਾਰਟਮ ਵਿੱਚ ਖੁੱਲ੍ਹੀ ਪੁਲਿਸ ਦੀ ਪੋਲ

ਸੀਬੀਆਈ ਨੇ ਇਹ ਵੀ ਪਾਇਆ ਕਿ ਪੁਲਿਸ ਵੱਲੋਂ ਦਿਖਾਏ ਗਏ ਮੁਕਾਬਲੇ ਦੀ ਕਥਿਤ ਘਟਨਾ ਲਈ ਪੁਲਿਸ ਦੀਆਂ ਗੱਡੀਆਂ ਦੇ ਦੌਰੇ ਸਬੰਧੀ ਲਾਗ ਬੁੱਕ ਵਿੱਚ ਕੋਈ ਐਂਟਰੀ ਨਹੀਂ ਸੀ। ਪੁਲਿਸ ਨੇ ਇੱਥੋਂ ਤੱਕ ਖੁਲਾਸਾ ਕੀਤਾ ਕਿ ਐਨਕਾਊਂਟਰ ਦੌਰਾਨ ਮਾਰੇ ਗਏ ਅਣਪਛਾਤੇ ਹਮਲਾਵਰ ਦੀ ਪਛਾਣ ਜ਼ਖ਼ਮੀ ਬਲਦੇਵ ਸਿੰਘ ਦੇਬਾ ਵਜੋਂ ਹੋਈ ਹੈ। ਹਾਲਾਂਕਿ ਦੇਬਾ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਇਸ ਲਈ ਉਸ ਦੀ ਸ਼ਨਾਖਤ ਦੀ ਲੀਲ ਹੀਂ ਉਠਦੀ।

ਸੀਬੀਆਈ ਨੇ 30.8.1999 ਨੂੰ ਐਸਐਸ ਸਿੱਧੂ, ਹਰਭਜਨ ਸਿੰਘ, ਮਹਿੰਦਰ ਸਿੰਘ, ਪੁਰਸ਼ੋਤਮ ਲਾਲ, ਚਮਨ ਲਾਲ, ਗੁਰਭਿੰਦਰ ਸਿੰਘ, ਮੋਹਨ ਸਿੰਘ, ਪੁਰਸ਼ੋਤਮ ਸਿੰਘ ਅਤੇ ਜੱਸਾ ਸਿੰਘ ਵਿਰੁੱਧ ਅਗਵਾ, ਅਪਰਾਧਿਕ ਸਾਜ਼ਿਸ਼, ਕਤਲ, ਝੂਠੇ ਰਿਕਾਰਡ ਤਿਆਰ ਕਰਨ ਲਈ ਚਾਰਜਸ਼ੀਟ ਦਾਇਰ ਕੀਤੀ, ਪਰ ਗਵਾਹਾਂ ਦੇ ਬਿਆਨ 2022 ਤੋਂ ਬਾਅਦ ਦਰਜ ਕੀਤੇ ਗਏ, ਕਿਉਂਕਿ ਇਸ ਸਮੇਂ ਦੌਰਾਨ ਹਾਈ ਕੋਰਟ ਦੇ ਹੁਕਮਾਂ ‘ਤੇ ਕੇਸ ਮੁਲਤਵੀ ਹੁੰਦਾ ਰਿਹਾ।

ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਭਾਵੇਂ ਸੀਬੀਆਈ ਨੇ ਕੇਸ ਵਿੱਚ 37 ਗਵਾਹਾਂ ਦਾ ਹਵਾਲਾ ਦਿੱਤਾ ਸੀ ਪਰ ਸੁਣਵਾਈ ਦੌਰਾਨ ਸਿਰਫ਼ 19 ਗਵਾਹਾਂ ਦੇ ਹੀ ਬਿਆਨ ਦਰਜ ਕੀਤੇ ਗਏ ਹਨ ਕਿਉਂਕਿ ਸੀਬੀਆਈ ਵੱਲੋਂ ਪੇਸ਼ ਕੀਤੇ ਗਏ ਜ਼ਿਆਦਾਤਰ ਗਵਾਹਾਂ ਦੀ ਦੇਰੀ ਨਾਲ ਚੱਲ ਰਹੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਘਟਨਾ ਦੇ 32 ਸਾਲਾਂ ਮਗਰੋਂ ਇਨਸਾਫ਼ ਮਿਲਿਆ ਹੈ।

ਇਸੇ ਤਰ੍ਹਾਂ ਇਸ ਦੇਰੀ ਨਾਲ ਚੱਲ ਰਹੇ ਮੁਕੱਦਮੇ ਦੌਰਾਨ ਦੋਸ਼ੀ ਹਰਭਜਨ ਸਿੰਘ, ਮਹਿੰਦਰ ਸਿੰਘ, ਪੁਰਸ਼ੋਤਮ ਲਾਲ, ਮੋਹਨ ਸਿੰਘ ਅਤੇ ਜੱਸਾ ਸਿੰਘ ਦੀ ਵੀ ਮੌਤ ਹੋ ਗਈ ਅਤੇ ਦੋਸ਼ੀ ਐਸ.ਐਸ.ਸਿੱਧੂ, ਤਤਕਾਲੀ ਡੀਐਸਪੀ, ਅੰਮ੍ਰਿਤਸਰ, ਚਮਨ ਲਾਲ, ਤਤਕਾਲੀ ਸੀਆਈਏ ਇੰਚਾਰਜ, ਅੰਮ੍ਰਿਤਸਰ, ਗੁਰਭਿੰਦਰ ਸਿੰਘ, ਤਤਕਾਲੀ ਐਸ.ਐਚ.ਓ ਮਜੀਠਾ ਅਤੇ ਏ.ਐਸ.ਆਈ ਪੁਰਸ਼ੋਤਮ ਸਿੰਘ ਨੇ ਇਸ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕੀਤਾ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article