ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਅਜੇ ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਦਿਲਜੀਤ ਨੇ ਲਿਖਿਆ ‘ਪੰਜਾਬ 95’ ਅੰਤਰਰਾਸ਼ਟਰੀ ਪੱਧਰ ‘ਤੇ ਬਿਨ੍ਹਾਂ ਕੱਟ ਤੋਂ ਰਿਲੀਜ਼ ਹੋਵੇਗੀ। ਸਿਨੇਮਾ ਘਰਾਂ ‘ਚ 7 ਫ਼ਰਵਰੀ 2025 ਨੂੰ ਰਿਲੀਜ ਹੋਵੇਗੀ। ਦਿਲਜੀਤ ਦੀ ਇਹ ਫਿਸਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਿਤ ਹੈ।
ਇਸ ਫਿਲਮ ਦੇ ਰਿਲੀਜ਼ ਨੂੰ ਲਗਭਗ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਪਹਿਲਾਂ ਫਿਲਮ ਵਿਚ 120 ਕੱਟ ਲਗਾਉਣ ਦੀ ਮੰਗ ਕੀਤੀ ਗਈ ਸੀ ਪਰ ਹੁਣ ਦਿਲਜੀਤ ਦੀ ਪੋਸਟ ਤੋਂ ਸਾਫ ਹੋ ਗਿਆ ਹੈ ਕਿ ਇਸ ਫਿਲਮ ਨੂੰ ਹੁਣ ਬਿਨਾਂ ਕਿਸੇ ਕੱਟ ਤੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਬੀਤੇ ਸਾਲ ਜਦੋਂ ਫਿਲਮ ਦੀ ਰਿਲੀਜ਼ ਨੂੰ ਰੋਕਿਆ ਗਿਆ ਸੀ ਤਾਂ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਸੈਂਸਰ ਬੋਰਡ ਦੀ ਮੰਗ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਫਿਲਮ ਉਨ੍ਹਾਂ ਦੇ ਪਤੀ ਦੇ ਜੀਵਨ ‘ਤੇ ਬਣੀ ਇਕ ਸੱਚੀ ਬਾਇਓਪਿਕ ਹੈ ਜਿਸ ਨੂੰ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਨਾਲ ਬਣਾਇਆ ਗਿਆ ਹੈ ਤੇ ਇਸ ਨੂੰ ਬਿਨਾਂ ਕੱਟ ਤੋਂ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਜਸਵੰਤ ਸਿੰਘ ਖਾਲੜਾ ਇਕ ਨਿਡਰ ਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਜਕਰਤਾ ਸਨ ਜਿਨ੍ਹਾਂ ਨੇ 1980 ਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿਚ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਤੇ ਮਨੁੱਖੀ ਅਧਿਕਾਰਾਂ ਦੇ ਉਲੰਘਣਾ ਖਿਲਾਫ ਆਵਾਜ਼ ਉਠਾਈ ਸੀ। ਉਨ੍ਹਾਂ ਖੁਲਾਸਾ ਕੀਤਾ ਸੀ ਕਿ ਉਸ ਦੌਰ ਵਿਚ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਹਿਰਾਸਤ ਵਿਚ ਲਿਆ ਗਿਆ, ਫਰਜ਼ੀ ਮੁਕਾਬਲੇ ਵਿਚ ਮਾਰ ਦਿੱਤਾ ਗਿਆਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਗੁਪਤ ਸਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ, ਪੰਜਾਬ ‘ਚ ਹੋਣਗੇ ਆਨਲਾਈਨ ਚਲਾਨ
ਖਾਲੜਾ ਨੂੰ ਸਿੱਖਾਂ ਦੇ ਹੱਕਾਂ ਲਈ ਲੜਨ ਦਾ ਖਮਿਆਜ਼ਾ ਆਪਣੀ ਜਾਨ ਦੇ ਕੇ ਚੁਕਾਉਣਾ ਪਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ 6 ਸਤੰਬਰ 1995 ਨੂੰ ਪੁਲਿਸ ਨੇ ਖਾਲੜਾ ਦਾ ਉਨ੍ਹਾਂ ਦੇ ਘਰ ਤੋਂ ਅਗਵਾ ਕਰ ਲਿਆ। ਇਸ ਦੇ ਬਾਅਦ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿਚ ਉਨ੍ਹਾਂ ਨੂੰ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .