ਮਲੋਟ ਵਿਖੇ ਜਵਾਕਾਂ ਨਾਲ ਭਰੀ 2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵੈਨਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਪਰ ਗਨੀਮਤ ਰਹੀ ਕਿ ਬੱਚਿਆਂ ਨੂੰ ਸਮਾਂ ਰਹਿੰਦਿਆਂ ਸਕੂਲ ਵੈਨ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।
ਜਾਣਕਾਰੀ ਮੁਤਾਬਕ ਮਲੋਟ ਦੇ ਪਿੰਡ ਅਬੁਲਖੁਰਾਣਾ ਵਿਖੇ ਨੈਸ਼ਨਲ ਹਾਈਵੇ ਦੀ ਸਰਵਿਸ ਲੇਨ ਉਤੇ ਹਾਦਸਾ ਵਾਪਰਿਆ ਹੈ।ਨਿੱਜੀ ਸਕੂਲ ਦੀਆਂ ਵੈਨਾਂ ਦੀ ਆਪਸ ਵਿਚ ਟੱਕਰ ਹੋਈ ਹੈ। ਵੈਨਾਂ ਦੇ ਅਗਲੇ ਸ਼ੀਸ਼ੇ ਵੀ ਟੁੱਟ ਚੁੱਕੇ ਹਨ। ਹਾਦਸੇ ਲਈ ਜ਼ਿੰਮੇਵਾਰ ਕੌਣ ਹੈ, ਇਸ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਪਰ ਚੰਗੀ ਕਿਸਮਤ ਰਹੀ ਕਿ ਬੱਚਿਆਂ ਨੂੰ ਵੈਨ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚ ਰਹੇ USA ਤੋਂ ਡਿਪੋਰਟ ਕੀਤੇ ਭਾਰਤੀ ਪ੍ਰਵਾਸੀ, 205 ਭਾਰਤੀਆਂ ‘ਚ ਕਈ ਪੰਜਾਬੀ ਵੀ ਸ਼ਾਮਲ
ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚਿਆਂ ਦਾ ਬਚਾਅ ਕੀਤਾ ਹੈ। ਮੌਕੇ ਉਤੇ ਟ੍ਰੈਫਿਕ ਵੀ ਜਾਮ ਹੋ ਗਿਆ ਹੈ ਜਿਸ ਨੂੰ ਪੁਲਿਸ ਵੱਲੋਂ ਹਟਾਇਆ ਜਾ ਰਿਹਾ ਹੈ ਤੇ ਟ੍ਰੈਫਿਕ ਨੂੰ ਸੁਚਾਰੂ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .