ਮਹਾਰਾਸ਼ਟਰ ਦੇ ਜਲਗਾਂਵ ਵਿਚ ਹੋਏ ਰੇਲ ਹਾਦਸੇ ਵਿਚ ਹੁਣ ਤੱਕ 13 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜ਼ਖਮੀ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ ਉਤੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਪੀੜਤ ਪਰਿਵਾਰਾਂ ਲਈ ਮੁਆਜ਼ੇ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਸਰਕਾਰ ਨੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਸਰਕਾਰ ਜ਼ਖਮੀਆਂ ਦੇ ਇਲਾਜ ਦਾ ਖਰਚਾ ਉਠਾਏਗੀ।
ਦੱਸ ਦੇਈਏ ਕਿ ਜਲਗਾਂਵ ਜ਼ਿਲ੍ਹੇ ਵਿਚ ਲਖਨਊ-ਮੁੰਬਈ ਪੁਸ਼ਪਕ ਐਕਸਪ੍ਰੈਸ ਟ੍ਰੇਨ ਵਿਚ ਅੱਗ ਲੱਗਣ ਦੀ ਅਫਵਾਹ ਫੈਲ ਗਈ ਸੀਜਿਸ ਕਾਰਨ ਕਈ ਯਾਤਰੀਆਂ ਟ੍ਰੇਨ ਤੋਂ ਹੇਠਾਂ ਛਾਲ ਮਾਰ ਦਿੱਤੀ। ਇਸ ਦਰਮਿਆਨ ਉਹ ਦੂਜੇ ਪਾਸੇ ਤੋਂ ਆ ਰਹੀ ਟ੍ਰੇਨ ਦੀ ਚਪੇਟ ਵਿਚ ਆ ਗਏ। ਹਾਦਸੇ ਵਿਚ ਕੁਝ ਯਾਤਰੀਆਂ ਦੀ ਮੌਤ ਹੋ ਗਈ ਤੇ ਕੁਝ ਗੰਭੀਰ ਜ਼ਖਮੀ ਹੋ ਗਏ।
ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੀਐੱਮ ਮੋਦੀ ਨੇ ਟਵਿੱਟਰ ‘ਤੇ ਲਿਖਿਆ ਕਿ ‘ਮਹਾਰਾਸ਼ਟਰ ਦੇ ਜਲਗਾਂਵ ਵਿਚ ਰੇਲ ਟ੍ਰੈਕ ‘ਤੇ ਹੋਏ ਹਾਦਸੇ ਤੋਂ ਦੁਖੀ ਹਾਂ। ਮੈਂ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਸਾਰੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਹੋਏ 2 ਲੱਖ ਤੋਂ ਵਧ ਵਿਊਜ਼
ਰੇਲ ਮੰਤਰੀ ਅਸ਼ਵਨੀ ਵੈਸ਼ਣਨ ਨੇ ਵੀ ਹਾਦਸੇ ‘ਤੇ ਸੋਗ ਪ੍ਰਗਟਾਇਆ ਹੈ ਤੇ ਹਾਦਸੇ ਦੀ ਚਪੇਟ ਵਿਚ ਆਉਣ ਵਾਲੇ ਯਾਤਰੀਆਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਰੇਲ ਮੰਤਰੀ ਦੇ ਦਫਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਜਲਗਾਂਵ ਟ੍ਰੇਨ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 1.5-1.5 ਲੱਖ ਰੁਪਏ, ਗੰਭੀਰ ਤੌਰ ਤੋਂ ਜ਼ਖਮੀ ਲੋਕਾਂ ਨੂੰ 50,000 ਰੁਪਏ ਤੇ ਮਾਮੂਲੀ ਸੱਟਾਂ ਵਾਲੇ ਲੋਕਾਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .