ਮਾਛੀਵਾੜਾ ਸਾਹਿਬ ਦੇ ਚਰਨ ਕੰਵਲ ਚੌਂਕ ਨੇੜੇ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਨੌਜਵਾਨ ਨੇ ਗਲ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰੂਦੇਵ (32) ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ ਹੈ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਗੁਰੂਦੇਵ ਕਿੱਤੇ ਵਜੋਂ ਕੱਪੜੇ ਪ੍ਰੈੱਸ ਕਰਦਾ ਸੀ ਜਿਸ ਨੇ ਕਰਜ਼ਾ ਲਿਆ ਹੋਇਆ ਜਿਸ ਦੀਆਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹੋਣ ਕਾਰਨ ਅੱਜ ਉਸਨੇ ਖੌਫਨਾਕ ਕਦਮ ਚੁੱਕ ਲਿਆ। ਪਤਨੀ ਅਨੁਸਾਰ ਉਹ ਆਪਣੇ ਕਮਰੇ ਵਿੱਚ ਆਇਆ ਜਿਸ ਨੇ ਉਸਨੂੰ ਤੇ ਬੱਚੇ ਨੂੰ ਬਾਹਰ ਕੱਢ ਕੇ ਕੁੰਡੀ ਲਗਾ ਲਈ। ਕੁਝ ਸਮਾਂ ਜਦੋਂ ਉਸਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਭਰਾ ਨੇ ਦਰਵਾਜ਼ਾ ਤੋੜਿਆ ਅਤੇ ਜਦੋਂ ਅੰਦਰਲਾ ਦ੍ਰਿਸ਼ ਦੇਖਿਆ ਤਾਂ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਗੁਰੂਦੇਵ ਨੇ ਛੱਤ ਵਿਚ ਲੱਗੀ ਕੁੰਡੀ ਨਾਲ ਕੱਪੜੇ ਦਾ ਫਾਹਾ ਬਣਾ ਕੇ ਆਤਮ ਹੱਤਿਆ ਕਰ ਲਈ ਸੀ।
ਪਰਿਵਾਰਕ ਮੈਂਬਰਾਂ ਨੇ ਜਲਦ ਹੀ ਉਸ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਕਪੜੇ ਪ੍ਰੈਸ ਦਾ ਕੰਮ ਕਰਦਾ ਸੀ। ਉਸ ਨੇ ਕਿਸੇ ਵਿਅਕਤੀ ਤੋਂ ਪੈਸੇ ਲਏ ਸਨ ਜਿਸਦੀ ਕਿਸ਼ਤ ਨਾ ਭਰਨ ਕਰਕੇ ਉਕਤ ਕਿਸ਼ਤਾਂ ਲੈਣ ਵਾਲਾ ਵਿਅਕਤੀ ਅੱਜ ਸ਼ਾਮ ਸਮੇਂ ਮ੍ਰਿਤਕ ਦਾ ਮੋਬਾਈਲ ਖੋਹ ਕੇ ਲੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ।
ਇਹ ਵੀ ਪੜ੍ਹੋ : ਪਠਾਨਕੋਟ : ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਦ.ਰੜਿ/ਆ, ਇੱਕ ਦੀ ਹੋਈ ਮੌ/ਤ, 2 ਗੰਭੀਰ ਜ਼ਖਮੀ
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਤੋਂ ਬਾਅਦ ਹੀ ਆਤਮ ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਆਸਪਾਸ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਤੋਂ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .