ਮਾਨ ਸਰਕਾਰ ਦਾ ਮਿਸ਼ਨ ਰੁਜਗਾਰ, ਮੁੱਖ ਮੰਤਰੀ ਅੱਜ 586 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago 1

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋ ਗਏ ਹਨ। ਸਾਡੀ ਕਿਸੇ ਵੀ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 25 IAS ਸਣੇ 267 ਅਧਿਕਾਰੀਆਂ ਦੇ ਕੀਤੇ ਤਬਾਦਲੇ

CM ਮਾਨ ਦਾ ਕਹਿਣਾ ਹੈ ਕਿ ਨੌਜਵਾਨ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਸਰਕਾਰੀ ਨੌਕਰੀ ਲਈ ਪੈਸੇ ਮੰਗਦਾ ਹੈ ਤਾਂ ਵਿਭਾਗ ਦੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article