ਪੰਜਾਬ ਵਿਚ ਹੋਣ ਵਾਲੇ ਸੜਕ ਹਾਦਸੇ ਦਿਨੋ-ਦਿਨ ਵੱਧ ਰਹੇ ਹਨ। ਕੀਮਤੀ ਜਾਨਾਂ ਇਨ੍ਹਾਂ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਅਜਿਹਾ ਹੀ ਇਕ ਹਾਦਸਾ ਜ਼ਿਲ੍ਹਾ ਮਾਨਸਾ ਦੇ ਕਸਬਾ ਭਿਖੀ ਵਿਖੇ ਵਾਪਰਿਆ ਜਿਥੇ ਇਕ 35 ਸਾਲ ਦੇ ਬਾਈਕ ‘ਤੇ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ।
ਜਾਣਕਾਰੀ ਮੁਤਾਬਕ ਕਸਬਾ ਭਿਖੀ ਵਿਚ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚੰਡੀਗੜ੍ਹ ਸਿਰਸਾ ਹਾਈਵੇ ‘ਤੇ ਜਾ ਰਿਹਾ ਸੀ। ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਪ੍ਰਗਤੀ ਸਿੰਘ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਿਸ ਕਾਰਨ ਪਰਿਵਾਰ ਵਾਲਿਆਂ ਨੇ ਇਨਸਾਨਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਖੰਨਾ : ਪਤੀ ਹੀ ਬਣਿਆ ਹੈ/ਵਾ.ਨ, ਪਤਨੀ ਦਾ ਕੀਤਾ ਬੇਰ.ਹਿਮੀ ਨਾਲ ਕ.ਤ.ਲ, ਮੁਲ.ਜ਼ਮ ਕਾਬੂ
ਮ੍ਰਿਤਕ ਆਪਣੇ ਪਿੱਛੇ ਮਾਤਾ, ਪਤਨੀ ਤੇ ਦੋ ਧੀਆਂ ਨੂੰ ਛੱਡ ਗਿਆ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੀ ਵੀ ਇਕ ਮਹੀਨੇ ਪਹਿਲਾਂ ਐਕਸੀਡੈਂਟ ਵਿਚ ਮੌਤ ਹੋ ਗਈ ਸੀ ਤੇ ਘਰ ਵਿਚ ਕਮਾਉਣ ਵਾਲਾ ਕੋਈ ਨਹੀਂ ਹੈ। ਅਸੀਂ ਸਰਕਾਰ ਤੋਂ ਗੁਹਾਰ ਲਗਾਉਂਦੇ ਹਾਂ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .