![](https://dailypost.in/wp-content/uploads/2025/02/WhatsApp-Image-2025-02-11-at-11.08.26-AM.jpeg)
ਮੋਗਾ ਦੇ ਪਿੰਡ ਦੌਦਰ ਵਿੱਚ ਬਜ਼ੁਰਗ ਮਹਿਲਾ ਦੀ ਉਸਦੇ ਹੀ ਘਰ ‘ਚੋਂ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੀ ਲਾਸ਼ ਮਿਲਣ ਦੀ ਖਬਰ ਫੈਲਦੇ ਹੀ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਕਤ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਜਦੋਂ ਅਸੀਂ ਦੇਖਿਆ ਤਾਂ ਮਹਿਲਾ ਦਾ ਦਰਵਾਜ਼ਾ ਬੰਦ ਸੀ ਅਤੇ ਜਦੋਂ ਸਾਨੂੰ ਸ਼ੱਕ ਹੋਇਆ ਤਾਂ ਅਸੀਂ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਮਹਿਲਾ ਦੇ ਕਮਰੇ ‘ਚ ਲਾਸ਼ ਪਈ ਸੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਸਮੇਂ ਅਣਪਛਾਤੇ ਵਿਅਕਤੀ ਚੋਰੀ ਦੀ ਨੀਅਤ ਨਾਲ ਮਹਿਲਾ ਦੇ ਘਰ ਆਉਂਦੇ ਜਾਪਦੇ ਹਨ ਅਤੇ ਉਸਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਲੈ ਗਏ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮਹਾਂਪੰਚਾਇਤਾਂ ਦਾ ਸਿਲਸਿਲਾ ਸ਼ੁਰੂ, ਅੱਜ ਰਤਨਪੁਰ ਬਾਰਡਰ ‘ਤੇ ਹੋਵੇਗੀ ਪਹਿਲੀ ਮਹਾਪੰਚਾਇਤ
ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਦੌਧਰ ‘ਚ ਇੱਕ ਮਹਿਲਾ ਦੀ ਮੌਤ ਹੋ ਗਈ ਸੀ। ਮ੍ਰਿਤਕ ਮਹਿਲਾ ਦੀ ਪਛਾਣ ਗੁਰਮੇਲ ਕੌਰ ਵਜੋਂ ਹੋਈ ਹੈ। ਜਦੋਂ ਅਸੀਂ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .