![](https://dailypost.in/wp-content/uploads/2025/02/rayia.png)
ਰਈਆ ‘ਚ ਬੀਤੀ ਦੇਰ ਰਾਤ ਵਾਪਰੀ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅਣਪਛਾਤਿਆਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਰੇਲਵੇ ਲਾਈਨਾਂ ਕੋਲੋਂ ਇਸ ਸ਼ਖਸ ਦੀ ਦੇਹ ਬਰਾਮਦ ਹੋਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ਼ਖਸ ਅਜੇ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ। ਪਰਿਵਾਰ ਵੱਲੋਂ ਕਸ਼ਮੀਰ ਸਿੰਘ ਦਾ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੀ ਸਿਰ ਪਿੱਛੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੁੱਟ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਨਹੀਂ ਦਿੱਤਾ ਗਿਆ ਸਗੋਂ ਕਸ਼ਮੀਰ ਸਿੰਘ ਦਾ ਕਤਲ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਇੱਕ ਹੋਰ ਛੁੱਟੀ ਦਾ ਹੋ ਗਿਆ ਐਲਾਨ, ਜਲੰਧਰ ‘ਚ 2 ਦਿਨ ਬੰਦ ਰਹਿਣਗੇ ਸਾਰੇ ਸਕੂਲ-ਕਾਲਜ
ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੀ ਵਜ੍ਹਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .