ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਬਿਜ਼ਨੈੱਸਮੈਨ ਤੇਜਬੀਰ ਸਿੰਘ ਨਾਲ ਹੋਇਆ ਹੈ। ਬੀਤੇ ਦਿਨੀਂ ਹੋਈ ਪਾਰਟੀ ਵਿਚ ਸੁਖਬੀਰ ਬਾਦਲ ਆਪਣੇ ਜਵਾਈ ਤੇਜਬੀਰ ਸਿੰਘ ਅਤੇ ਬੇਟੀ ਹਰਕੀਰਤ ਕੌਰ ਨਾਲ ਮੀਕਾ ਸਿੰਘ ਦੇ ‘ਗੱਭਰੂ’ ਗੀਤ ‘ਤੇ ਡਾਂਸ ਕਰਦੇ ਨਜ਼ਰ ਆਏ। ਅਕਾਲੀ ਦਲ ਦੇ ਹੋਰ ਆਗੂ ਵੀ ਸ਼ਾਮਲ ਹੋਏ।
ਅੱਜ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਤੇ ਤੇਜਬੀਰ ਸਿੰਘ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਕਈ ਵੱਡੇ-ਵੱਡੇ ਸਿਆਸੀ ਲੀਡਰ ਸ਼ਾਮਲ ਹੋਏ ਜਿਨ੍ਹਾਂ ਵਿਚ ਕੇਂਦਰੀ ਆਗੂ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ, ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਡਿੰਪਲ ਯਾਦਵ, ਪਟਿਆਲਾ ਦੀ ਸਾਬਕਾ ਸਾਂਸਦ ਪ੍ਰਨੀਤ ਕੌਰ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਮੌਜੂਦ ਰਹੇ। ਸਾਰੇ ਸਿਆਸੀ ਲੀਡਰਾਂ ਨੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।
ਇਹ ਵੀ ਪੜ੍ਹੋ : 1984 ਦਾ ਸਿੱਖ ਵਿਰੋਧੀ ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ, 18 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਸਜ਼ਾ ਦਾ ਕਰੇਗੀ ਐਲਾਨ
ਦੱਸ ਦੇਈਏ ਕਿ ਸੁਖਬੀਰ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਤੇਜਬੀਰ ਸਿੰਘ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ। ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਉਸ ਦਾ ਪਰਿਵਾਰ ਕਿਸ ਜ਼ਿਲ੍ਹੇ ਨਾਲ ਸਬੰਧਤ ਹੈ। ਇਹ ਯਕੀਨੀ ਤੌਰ ‘ਤੇ ਸਾਹਮਣੇ ਆਇਆ ਹੈ ਕਿ ਉਸ ਦਾ ਪਰਿਵਾਰ ਵਿਦੇਸ਼ ਵਿੱਚ ਸੈਟਲ ਹੈ। ਉਸ ਦਾ ਕਾਰੋਬਾਰ ਵਿਦੇਸ਼ ਤੋਂ ਹੀ ਚੱਲਦਾ ਹੈ। ਉਹ ਜਨਵਰੀ ਮਹੀਨੇ ਵਿਆਹ ਲਈ ਭਾਰਤ ਆਇਆ ਸੀ।
ਵੀਡੀਓ ਲਈ ਕਲਿੱਕ ਕਰੋ -: