ਜਲੰਧਰ ਦੇ ਸ਼ਾਹਕੋਟ ਇਲਾਕੇ ‘ਚ ਦਿਹਾਤੀ ਪੁਲਿਸ ਟੀਮ ਅਤੇ ਵਾਂਟੇਡ ਗੈਂਗਸਟਰ ਵਿਚਾਲੇ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਪੁਲਿਸ ਦੀ ਕਾਰਵਾਈ ਵਿੱਚ ਗੈਂਗਸਟਰ ਸੁਖਰਾਜ ਸਿੰਘ ਉਰਫ਼ ਸੁੱਖਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਠਭੇੜ ਦੌਰਾਨ ਸੁੱਖਾ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਸੁਖਰਾਜ ਸਿੰਘ ਸੁੱਖਾ ਦੀ ਕਾਫੀ ਸਮੇਂ ਤੋਂ ਊਾਲ ਸੀ, ਜੋ ਕਈ ਅਪਰਾਧਿਕ ਮਾਮਲਿਆਂ ‘ਚ ਲੋੜੀਂਦਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੁੱਖਾ ਸ਼ਾਹਕੋਟ ਇਲਾਕੇ ‘ਚ ਲੁਕਿਆ ਹੋਇਆ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਲੰਧਰ ਦਿਹਾਤੀ ਪੁਲਿਸ ਦੀ ਟੀਮ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਜਿਵੇਂ ਹੀ ਪੁਲਿਸ ਟੀਮ ਨੇ ਸੁੱਖਾ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ਵਿੱਚ ਸੁੱਖਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਅਤੇ ਮੌਕੇ ਤੋਂ ਇੱਕ ਪਿਸਤੌਲ ਬਰਾਮਦ ਕਰ ਲਿਆ, ਜਿਸ ਦੀ ਵਰਤੋਂ ਉਸ ਨੇ ਗੋਲੀਬਾਰੀ ਵਿੱਚ ਕੀਤੀ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ, ਭਲਕੇ ਵੰਡੀਆਂ ਜਾਣਗੀਆਂ 5 ਲੱਖ ਭਰਤੀ ਪਰਚੀਆਂ ਵਾਲੀਆਂ 5,000 ਕਾਪੀਆਂ
ਪੁਲਿਸ ਗੋਲੀਬਾਰੀ ਵਿੱਚ ਜ਼ਖ਼ਮੀ ਹੋਣ ਮਗਰੋਂ ਸੁੱਖਾ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਸਥਿਰ ਹੈ ਅਤੇ ਜਲਦੀ ਹੀ ਉਸ ਨੂੰ ਪੁੱਛਗਿੱਛ ਲਈ ਪੁਲਿਸ ਹਿਰਾਸਤ ਵਿੱਚ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .