ਸੂਬੇ ‘ਚ ਗੈਰ-ਕਾਨੂੰਨੀ ਕਾਲੋਨੀਆਂ, ਬਿਲਡਰ ਧੜੱਲੇ ਨਾਲ ਬਿਨਾਂ NOC ਦੇ ਕਰ ਰਹੇ ਕੰਮ, ਹਾਈਕੋਰਟ ਨੇ ਮੰਗਿਆ ਜਵਾਬ

2 hours ago 2

ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਲਡਰਾਂ ਨੇ ਬਿਨਾਂ ਐਨਓਸੀ ਦੇ ਗੈਰ-ਕਾਨੂੰਨੀ ਕਾਲੋਨੀਆਂ ਸਥਾਪਤ ਕੀਤੀਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਅੰਮ੍ਰਿਤਸਰ ਦੀ ਲੀਗਲ ਐਕਸ਼ਨ ਏਡ ਵੈੱਲਫੇਅਰ ਐਸੋਸੀਏਸ਼ਨ ਨੇ ਐਡਵੋਕੇਟ ਵਿਪੁਲ ਅਗਰਵਾਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਭਰ ਵਿੱਚ ਅੰਨ੍ਹੇਵਾਹ ਨਾਜਾਇਜ਼ ਕਾਲੋਨੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਪੁੱਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਲਡਰ ਬਿਨਾਂ ਐਨਓਸੀ ਤੋਂ ਕਾਲੋਨੀਆਂ ਕੱਟ ਰਹੇ ਹਨ। ਪਟੀਸ਼ਨਰ ਨੇ ਦੱਸਿਆ ਕਿ ਉਸ ਨੇ ਇੰਡਸ ਗੋਲਡ ਸਿਟੀ, ਸਟਾਰ ਸਿਟੀ, ਐਸਮਾ ਅਸਟੇਟ, ਰਾਇਲ ਵਿਲਾ ਅਤੇ ਆਸ਼ਿਆਨਾ ਗ੍ਰੀਨ ਸਮੇਤ ਹੋਰ ਕਾਲੋਨੀਆਂ ਬਾਰੇ ਜਾਣਕਾਰੀ ਮੰਗੀ ਸੀ। ਜਵਾਬ ਵਿੱਚ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ। ਇਹ ਸਾਰੀਆਂ ਕਾਲੋਨੀਆਂ ਜਲੰਧਰ ਅਤੇ ਤਰਨਤਾਰਨ ਦੀਆਂ ਹਨ।

Court upholds magistrate tribunal  bid   mounting  speech  LOC issued against Aakar  Patel – ThePrint – ANIFeed

ਪਟੀਸ਼ਨਰ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਿਰਫ਼ ਇਨ੍ਹਾਂ ਦੋ ਜ਼ਿਲ੍ਹਿਆਂ ਵਿੱਚ ਹੀ ਨਾਜਾਇਜ਼ ਕਾਲੋਨੀਆਂ ਵੱਧ-ਫੁੱਲ ਰਹੀਆਂ ਹਨ ਸਗੋਂ ਪੂਰੇ ਪੰਜਾਬ ਦੀ ਹਾਲਤ ਇਹੋ ਜਿਹੀ ਹੈ। ਪਟੀਸ਼ਨਰ ਨੇ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਸਬੰਧੀ ਕੁਝ ਹੋਰ ਜਨਹਿੱਤ ਪਟੀਸ਼ਨਾਂ ਪੈਂਡਿੰਗ ਹਨ। ਹਾਈਕੋਰਟ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸਾਰਿਆਂ ਨੂੰ ਇਕੱਠੇ ਸੁਣਿਆ ਜਾਵੇ। ਅਜਿਹੇ ‘ਚ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਗੈਰ-ਕਾਨੂੰਨੀ ਕਾਲੋਨੀਆਂ ਬਾਰੇ 14 ਮਈ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਤੋੜਿਆ ਵੱਡਾ ਰਿਕਾਰਡ, ਬਣ ਗਿਆ ਟੀਮ ਇੰਡੀਆ ਦਾ ਨੰਬਰ-1 ਗੇਂਦਬਾਜ਼

ਪਟੀਸ਼ਨਰ ਨੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਇਸੇ ਤਰ੍ਹਾਂ ਚੱਲਣ ਦਿੱਤਾ ਗਿਆ ਤਾਂ ਸੂਬੇ ਦਾ ਸਾਰਾ ਸਿਸਟਮ ਵਿਗੜ ਜਾਵੇਗਾ ਅਤੇ ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਵੇਗਾ। ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਅਕਸਰ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .




*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article