ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-10-2024

2 hours ago 1

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Shalok: The Merciful Lord is the Savior of the Saints; their lone enactment is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the bosom is not dispelled astatine all, by sandalwood paste, the moon, oregon the acold season. It lone becomes cool, O Nanak, by chanting the Name of the Lord. ||2|| Pauree: Through the Protection and Support of the Lord’s lotus feet, each beings are saved. Hearing of the Glory of the Lord of the Universe, the caput becomes fearless. Nothing astatine each is lacking, erstwhile 1 gathers the wealthiness of the Naam. The Society of the Saints is obtained, by precise bully deeds. Twenty-four hours a day, meditate connected the Lord, and perceive continually to the Lord’s Praises. ||17||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article