ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2024

2 hours ago 1

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

Soohee, First Mahalaa, Sixth House: One Universal Creator God. By The Grace Of The True Guru: Bronze is agleam and shiny, but erstwhile it is rubbed, its blackness appears. Washing it, its impurity is not removed, adjacent if it is washed a 100 times. ||1|| They unsocial are my friends, who question on with me; And successful that place, wherever the accounts are called for, they look lasting with me. ||1|| Pause || There are houses, mansions and gangly buildings, painted connected each sides; But they are bare within, and they crumble similar useless ruins. ||2|| The herons successful their achromatic feathers dwell successful the ineffable shrines of pilgrimage. They teardrop isolated and devour the surviving beings, and truthful they are not called white. ||3|| My assemblage is similar the simmal tree; seeing me, different radical are fooled. Its fruits are useless – conscionable similar the qualities of my body. ||4|| The unsighted antheral is carrying specified a dense load, and his travel done the mountains is truthful long. My eyes tin see, but I cannot find the Way. How tin I ascent up and transverse implicit the upland ? ||5|| What bully does it bash to serve, and beryllium good, and beryllium clever ? O Nanak Ji, contemplate the Naam, the Name of the Lord, and you shall beryllium released from bondage. ||6||1||3||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article