ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-2-2025

2 hours ago 1

ਧਨਾਸਰੀ ਮਹਲਾ ੩ ॥

ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥ ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥ ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥ ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ। ਹੇ ਨਾਨਕ ਜੀ! (ਆਖੋ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥

I americium a sacrifice to those who service the Lord. The Truth is successful their hearts, and the True Name is connected their lips. Dwelling upon the Truest of the True, their pains are dispelled. Through the True Word of the Shabad, the Lord comes to dwell successful their minds. ||1|| Listening to the Word of Gurbani, filth is washed off, And they people enshrine the Lord’s Name successful their minds. ||1|| Pause || One who conquers fraud, deceit and the occurrence of tendency Finds tranquility, bid and pleasance within. If 1 walks successful harmony with the Guru’s Will, helium eliminates his self-conceit. He finds the True Mansion of the Lord’s Presence, singing the Glorious Praises of the Lord. ||2|| The blind, self-willed manmukh does not recognize the Shabad; helium does not cognize the Word of the Guru’s Bani, And truthful helium passes his beingness successful misery. But if helium meets the True Guru, past helium finds peace, And the ego wrong is silenced. ||3|| Who other should I talk to ? The One Lord is the Giver of all. When He grants His Grace, past we get the Word of the Shabad. Meeting with my Beloved, I sing the Glorious Praises of the True Lord. O Nanak Ji, becoming truthful, I person go pleasing to the True Lord. ||4||5||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article