ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-10-2024

2 hours ago 1

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

Sorath Mahalaa 5 Ghar 3 Choupade One Universal Creator God. By The Grace Of The True Guru: Meeting with the council, my doubts were not dispelled. The chiefs did not springiness maine satisfaction. I presented my quality to the noblemen arsenic well. But it was lone settled by gathering with the King, my Lord. ||1|| Now, I bash not spell searching anyplace else, due to the fact that I person met the Guru, the Lord of the Universe. || Pause || When I came to God’s Darbaar, His Holy Court, past each of my cries and complaints were settled. Now that I person attained what I had sought, wherever should I travel and wherever should I spell ? ||2|| There, existent justness is administered. There, the Lord Master and His disciple are 1 and the same. The Inner-knower, the Searcher of hearts, knows. Without our speaking, He understands. ||3|| He is the King of each places. There, the unstruck melody of the Shabad resounds. Of what usage is cleverness erstwhile dealing with Him ? Meeting with Him, Nanak Ji, 1 loses his self-conceit. ||4||1||51||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article