ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-11-2024

2 hours ago 1

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

He has spiritual ignorance within, and his intellect is dull and dim; helium does not spot his religion successful the True Guru. He has deceit wrong himself, and truthful helium sees deception successful each others; done his deceptions, helium is wholly ruined. The True Guru’s Will does not participate into his consciousness, and truthful helium wanders around, pursuing his ain interests. If He grants His Grace, past Nanak Ji is absorbed into the Word of the Shabad. ||1|| Fourth Mehl: The self-willed manmukhs are engrossed successful affectional attachment to Maya; successful the emotion of duality, their minds are unsteady. Night and day, they are burning; time and night, they are wholly ruined by their egotism. Within them, is the full transportation acheronian of greed, and nary 1 adjacent approaches them. They themselves are miserable, and they ne'er find peace; they are born, lone to die, and dice again. Nanak Ji, the True Lord God forgives those, who absorption their consciousness connected the Guru’s feet. ||2|| Pauree: That Saint, that devotee, is acceptable, who is loved by God. Those beings are wise, who meditate connected the Lord. They devour the food, the treasure of the Ambrosial Naam, the Name of the Lord. They use the particulate of the feet of the Saints to their foreheads. Nanak Ji, they are purified, bathing successful the ineffable shrine of the Lord. ||26||

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ similar ਤੇ See archetypal ਕਰੋ .



*** Disclaimer: This Article is auto-aggregated by a Rss Api Program and has not been created or edited by Nandigram Times

(Note: This is an unedited and auto-generated story from Syndicated News Rss Api. News.nandigramtimes.com Staff may not have modified or edited the content body.

Please visit the Source Website that deserves the credit and responsibility for creating this content.)

Watch Live | Source Article